ਚੰਡੀਗੜ, 5 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚ ਬੀਤੇ ਚਾਰ ਦਿਨਾਂ ਵਿਚ 7,72,605 ਗੈਸ ਸਿਲੰਡਰ ਵੰਡੇ ਗਏ ਹਨ।ਪੰਜਾਬ ਦੇ ਖੁਰਾਕ ਤੇ ਸਿਵਲ
ਸਪਲਾਈ ਅਤੇ ਖੱਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੁ ਨੇ ਦੱਸਿਆ ਕਿ ਤਾਲਾਬੰਦੀ ਦੋਰਾਨ ਸੂਬੇ ਦੇ ਸਮੂਹ ਬਾਸ਼ਿੰਦਿਆਂ ਨੂੰ ਬਿਨ੍ਹਾ ਕਿਸੇ ਰੁਕਾਵਟ ਦੇ ਗੈਸ ਸਿਲੰਡਰਾਂ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਕੁੱਝ ਕਦਮ ਚੁੱਕੇ ਗਏ ਹਨ।
ਉਨ੍ਹਾਂ ਦੱਸਿਆ ਕਿ 7,72,605 ਗੈਸ ਸਿਲੰਡਰਾਂ ਵਿਚੋਂ 4,46,787 ਗੈਸ ਸਿਲੰਡਰ ਇੰਡੀਅਨ ਆਇਲ ਕਾਰਪੋਰੇਸ਼ਨ ਵਲੋਂ 1,57,523 ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਅਤੇ 1,68,295 ਗੈਸ ਸਿਲੰਡਰ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਵਲੋਂ ਲੋਕਾਂ ਨੂੰ ਮੁਹੱਈਆ ਕਰਵਾਏ ਗਏ ਹਨ।ਆਸ਼ੂ ਨੇ ਪੰਜਾਬ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਸੂਬੇ ਵਿੱਚ ਗੈਸ ਸਿਲੰਡਰਾਂ ਦੀ ਸਪਲਾਈ ਬਾਦਸਤੂਰ ਜਾਰੀ ਰਹੇਗੀ ਅਤੇ ਇਸ ਸਬੰਧੀ ਕਿਸੇ ਕਿਸਮ ਦੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ।
ਇਸ ਮੌਕੇ ਸਪੱਸ਼ਟ ਕੀਤਾ ਕਿ ਮੋਜੂਦਾ ਸਮੇਂ ਕਿਸੇ ਵੀ ਉਪਭੋਗਤਾ ਨੂੰ ਗੈਸ ਸਿਲੰਡਰ ਖ੍ਰੀਦਣ ਜਾਂ ਭਰਵਾਉਣ ਲਈ ਗੈਸ ਏਜੰਸੀ ਵਿਖੇ ਜਾਣ ਦੀ ਇਜਾਜ਼ਤ ਨਹੀਂ ਹੈ।ਜਿਸ ਵੀ ਉਪਭੋਗਤਾ ਨੇ ਗੈਸ ਸਿਲੰਡਰ ਲੈਣਾ ਹੈ ਉਹ ਫੋਨ ਰਾਹੀਂ ਆਪਣਾ ਆਰਡਰ ਦੇਣ ਅਤੇ ਗੈਸ ਏਜੰਸੀ ਵਲੋਂ ਸਿਲੰਡਰ ਘਰ ਪੁੱਜਦਾ ਕੀਤਾ ਜਾਵੇਗਾ।ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਹੈ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
Check Also
ਹਾਕੀ ਇੰਡੀਆ ਦੇ ਜਨਰਲ ਸਕੱਤਰ ਭੋਲਾਨਾਥ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਏਸ਼ੀਆਈ ਖੇਡਾਂ ਵਿੱਚ ਭਾਰਤੀ ਮਹਿਲਾ ਹਾਕੀ ਟੀਮ ਅਤੇ ਪੁਰਸ਼ …
Punjab Post Daily Online Newspaper & Print Media