Wednesday, August 12, 2026

ਕੋਰੋਨਾ ਪੀੜਤਾਂ ਦੀ ਸਹੀ ਦੇਖਭਾਲ ਯਕੀਨੀ ਬਣਾਉਣ ਕੈਪਟਨ ਅਮਰਿੰਦਰ ਸਿੰਘ – ਲੌਂਗੋਵਾਲ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ Longowal4ਸਿੰਘ ਨੂੰ ਕੋਰੋਨਾ ਪੀੜਤਾਂ ਦੀ ਦੇਖਭਾਲ ਸੰਜ਼ੀਦਗੀ ਨਾਲ ਕਰਨ ਲਈ ਕਿਹਾ ਹੈ।ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ ਹੈ।ਲੌਂਗੋਵਾਲ ਨੇ ਦੱਸਿਆ ਕਿ ਉਨ੍ਹਾਂ ਮੁੱਖ ਮੰਤਰੀ ਨੂੰ ਇਲਾਜ਼ ਵਿਚ ਕੀਤੀ ਜਾ ਰਹੀ ਲਾਪ੍ਰਵਾਹੀ ਤੋਂ ਜਾਣੂ ਕਰਵਾਇਆ ਹੈ।ਪਹਿਲਾਂ ਜਿਸ ਤਰ੍ਹਾਂ ਸਾਹਮਣੇ ਆਈ ਇੱਕ ਆਡੀਓ ਵਿਚ ਭਾਈ ਨਿਰਮਲ ਸਿੰਘ ਖਾਲਸਾ ਕਹਿ ਰਹੇ ਹਨ ਕਿ ਉਨ੍ਹਾਂ ਦਾ ਇਲਾਜ਼ ਠੀਕ ਨਹੀਂ ਹੋ ਰਿਹਾ ਅਤੇ ਹੁਣ ਉਨ੍ਹਾਂ ਦੇ ਸਾਥੀ ਨੇ ਵੀ ਇਸ ਬਾਰੇ ਸਥਿਤੀ ਬਿਆਨ ਕੀਤੀ ਹੈ।ਉਨ੍ਹਾਂ ਕਿਹਾ ਕਿ ਹਰ ਇੱਕ ਦਾ ਇਲਾਜ਼ ਚੰਗੇ ਢੰਗ ਨਾਲ ਕੀਤਾ ਜਾਵੇ।ਲੋੜੀਂਦੇ ਪ੍ਰਬੰਧਾਂ ਨੂੰ ਦਰੁੱਸਤ ਕਰਕੇ ਇਸ ਬੀਮਾਰੀ ਨਾਲ ਨਜਿੱਠਿਆ ਜਾ ਸਕੇ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …