ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ) – ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਸਬਜ਼ੀ ਮੰਡੀ ਹਫਤੇ ਦੇ ਪੰਜ ਦਿਨ ਤੜਕੇ ਸਵੇਰੇ ਤੋਂ 10 ਵਜੇ ਤੱਕ
ਖੋਲਣ ਦਾ ਫੈਸਲਾ ਕੀਤਾ ਗਿਆ ਹੈ।ਫਰੂਟ ਤੇ ਵੈਜੀਟੇਬਲ ਮਰਚੈਂਟ ਯੂਨੀਅਨ ਦੇ ਪ੍ਰਧਾਨ ਚਰਨਜੀਤ ਸਿੰਘ ਬਤਰਾ ਨੇ ਦੱਸਿਆ ਹੈ ਕਿ ਸ਼ੂਕਰਵਾਰ ਨੂੰ ਐਸ.ਡੀ.ਐਮ ਅੰਮ੍ਰਿਤਸਰ-1 ਵਿਕਾਸ ਹੀਰਾ ਵਲੋਂ ਐਸੋਸੀਏਸ਼ਨ ਨਾਲ ਕੀਤੀ ਗਈ ਮੀਟਿੰਗ ਵਿੱਚ ਇਹ ਫੈਸਲਾ ਕੀਤਾ ਗਿਆ ਹੈ।ਇਸ ਤੋਂ ਪਹਿਲਾਂ ਯੂਨੀਅਨ ਵਲੋਂ ਸਬਜ਼ੀ ਮੰਡੀ 8 ਅਪ੍ਰੈਲ 2020 ਤੱਕ ਬੰਦ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਸੀ।ਉਨਾਂ ਕਿਹਾ ਕਿ ਮੰਡੀ ਖੁੱਲਣ ਸਮੇਂ ਜਿਥੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ, ਉਥੇ ਸਿਹਤ ਵਿਭਾਗ ਵਲੋਂ ਵੀ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media