ਕਪੂਰਥਲਾ, 6 ਅਪ੍ਰੈਲ (ਪੰਜਾਬ ਪੋਸਟ ਬਿਉਰੋ) – ਕੋਰੋਨਾ ਵਾਇਰਸ ਫੈਲਣ ਤੋਂ ਰੋਕਣ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ
ਵਿੱਚ ਲੱਗੇ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਹੁਕਮ ਜਾਰੀ ਕਰਦਿਆਂ ਰਾਈਸ ਸ਼ੈਲਰ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਰਾਈਸ ਸ਼ੈਲਰ ਪਹਿਲਾਂ ਵਾਂਗ ਖੁੱਲ੍ਹੇ ਰੱਖਣਗੇ। ਕਰਫਿੳੂ ਦੌਰਾਨ ਰਾਈਸ ਸ਼ੈਲਰ ’ਤੇ ਆਉਣ-ਜਾਣ ਲਈ ਹਰੇਕ ਰਾਈਸ ਸ਼ੈਲਰ ਮਾਲਕ ਆਪਣਾ ਅਤੇ ਆਪਣੇ ਮੁਨਸ਼ੀ ਦਾ ਮੂਵਮੈਂਟ ਜਾਂ ਕਰਫਿੳੂ ਪਾਸ ਆਨਲਾਈਨ ਲਿੰਕ <https://epasscovid19.pais.net.in/> ਤੋਂ ਬਣਵਾ ਸਕਦੇ ਹਨ। ਰਾਈਸ ਸ਼ੈਲਰ ਦੀ ਲੇਬਰ ਸ਼ੈਲਰ ਵਿਚ ਹੀ ਰਹੇਗੀ ਅਤੇ ਰਾਈਸ ਸ਼ੈਲਰ ਦੇ ਮਾਲਕ ਦੀ ਇਹ ਜਿੰਮੇਵਾਰੀ ਹੋਵੇਗੀ ਕਿ ਲੇਬਰ ਦੇ ਰਹਿਣ ਅਤੇ ਖਾਣ-ਪੀਣ ਦਾ ਪ੍ਰਬੰਧ ਕਰੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media