ਬਟਾਲਾ, 6 ਅਪਰੈਲ (ਪੰਜਾਬ ਪੋਸਟ – ਬਰਨਾਲ) – ਬੀਤੇ ਦਿਨੀਂ ਕਰੋਨਾ ਬਿਮਾਰੀ ਕਾਰਣ ਵਿਛੋੜਾ ਦੇ ਗਏ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਭਾਈ ਨਿਰਮਲ
ਸਿੰਘ ਖਾਲਸਾ ਕੌਮ ਦੀ ਮਹਾਨ ਸ਼ਖਸੀਅਤ ਸਨ।ਉਨਾਂ ਨੇ ਮਜ਼੍ਹਬੀ ਸਿੱਖ ਬਰਾਦਰੀ ਦਾ ਉਸ ਵੇਲੇ ਮਾਣ ਵਧਾਇਆ, ਜਦ ਉਨਾਂ ਨੂੰ ਭਾਰਤ ਸਰਕਾਰ ਵਲੋਂ ਪਦਮਸ੍ਰੀ ਐਵਾਰਡ ਨਾਲ ਸਨਮਾਨਿਆ ਗਿਆ।ਸ਼਼੍ਰੋਮਣੀ ਅਕਾਲੀ ਦਲ ਬਾਦਲ ਐਸ.ਸੀ ਵਿੰਗ ਮਾਝਾ ਜ਼ੋਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਸੁੱਖ ਉਮਰਪੁਰਾ ਨੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਮਸ਼ਾਨਘਾਟ ਦੇ ਗੇਟ ਨੂੰ ਤਾਲੇ ਲਗਾ ਕੇ ਭਾਈ ਸਾਹਿਬ ਦਾ ਅੰਤਿਮ ਸਸਕਾਰ ਰੋਕਣਾ ਅਤਿ ਨਿੰਦਣਯੋਗ ਹੈ।
Check Also
ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ
ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …
Punjab Post Daily Online Newspaper & Print Media