ਸ੍ਰੀ ਮੁਕਤਸਰ ਸਹਿਬ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਐਮ.ਕੇ ਅਰਵਿੰਦ ਕੁਮਾਰ ਅਨੁਸਾਰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ
ਕਰੋਨਾ ਵਾਇਰਸ ਦਾ ਕੋਈ ਵੀ ਮਰੀਜ਼ ਨਹੀਂ ਅਤੇ ਕਰੋਨਾ ਦੀ ਬਿਮਾਰੀ ਨਾਲ ਨਜਿੱਠਣ ਲਈ ਉਚਿੱਤ ਪ੍ਰਬੰਧ ਕੀਤੇ ਹੋਏ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦੀ ਉਲੰਘਣਾ ਨਾ ਕਰਨ ਅਤੇ ਸਿਹਤ ਵਿਭਾਗ ਵਲੋਂ ਦਿੱਤੇ ਜਾ ਰਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ।
ਡਾ. ਹਰੀ ਨਾਇਰਣ ਸਿਵਿਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਲੋੜਵੰਦਾਂ ਨੂੰ ਸਿਹਤ ਸਹੂਲਤਾਂ ਨਿਰਵਿਘਨ ਮੁਹੱਇਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਸਿਹਤ ਅਮਲੇ ਵਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਘਰ-ਘਰ ਜਾ ਕੇ ਕਰੋਨਾ ਵਾਇਰਸ ਨਾਲ ਸਬੰਧਿਤ ਮਰੀਜਾਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।
ਉਹਨਾਂ ਅੱਗੇ ਦੱਸਿਆਂ ਕਿ ਕਰੋਨਾ ਵਾਇਰਸ ਦੀ ਬਿਮਾਰੀ ਦੇ ਖਦਸੇ ਦੇ ਮੱਦੇਨਜ਼ਰ ਜਿਲ੍ਹੇ ਤੋਂ 16 ਵਿਅਕਤੀਆਂ ਦੇ ਸੈਂਪਲਾਂ ਵਿੱਚੋ 13 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਬਾਕੀ ਰਹਿੰਦੇ ਤਿੰਨ ਸ਼ੱਕੀ ਮਰੀਜ਼ਾਂ ਦੇ ਸੈਂਪਲ ਦੁਬਾਰਾ 48 ਘੰਟਿਆਂ ਬਾਅਦ ਭੇਜਣ ਦੀ ਸਲਾਹ ਦਿੱਤੀ ਗਈ ਹੈ।
Check Also
ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਦੀ ਅੰਮ੍ਰਿਤਸਰ ਵਿਖੇ ਅਹਿਮ ਮੀਟਿੰਗ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਸਿੰਘ) – ਪੰਜਾਬ ਦੇ ਵੱਖ-ਵੱਖ ਡਿਵੈਲਪਮੈਂਟ ਬੋਰਡਾਂ ਦੇ ਚੇਅਰਮੈਨਾਂ ਅਤੇ ਸਮਾਜ …
Punjab Post Daily Online Newspaper & Print Media