Thursday, August 13, 2026

ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਲ੍ਹੇ ਦੇ ਪਿੰਡਾਂ ਤੇ ਸ਼ਹਿਰਾਂ ‘ਚ ਸੈਨੇਟਾਈਜੇਸ਼ਨ ਮੁਹਿੰਮ ਜ਼ੋਰਾਂ `ਤੇ

ਫ਼ਤਹਿਗੜ੍ਹ ਸਾਹਿਬ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ Spary Sanitizerਸੈਨੇਟਾਈਜੇਸ਼ਨ ਮੁਹਿੰਮ ਜ਼ੋਰਾਂ `ਤੇ ਚੱਲ ਰਹੀ ਹੈ ਅਤੇ ਇਸ ਮੁਹਿੰਮ ਵਿੱਚ ਨਗਰ ਕੌਂਸਲਾਂ ਦੇ ਕਰਮਚਾਰੀਆਂ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਵੱਧ ਚੜ੍ਹ ਕੇ ਯੋਗਦਾਨ ਪਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸੈਨੇਟਾਈਜੇਸ਼ਨ ਦੇ ਨਾਲ ਨਾਲ ਸਾਫ ਸਫਾਈ ਦੀ ਮੁਹਿੰਮ ਅਤੇ ਕੂੜੇ ਦੀ ਡੋਰ-ਟੂ-ਡੋਰ ਕੁਲੈਕਸ਼ਨ ਵੀ ਨਿਰੰਤਰ ਜਾਰੀ ਹੈ।
                   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਫ਼ਾਈ ਕਰਚਾਰੀਆਂ ਨੂੰ ਸੈਨੇਟਾਈਜ਼ਰ ਵੀ ਮੁਹੱਈਆ ਕਰਵਾਏ ਗਏ ਹਨ।ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਲੋਕਾਂ ਨੂੰ ਪ੍ਰੇਰਤ ਕੀਤਾ ਜਾ ਰਿਹਾ ਹੈ ਕਿ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੌਣ ਅਤੇ ਖੰਗ ਜਾਂ ਛਿੱਕ ਆਉਣ `ਤੇ ਆਪਣਾ ਮੂੰਹ ਰੁਮਾਲ ਨਾਲ ਢੱਕਿਆ ਜਾਵੇ ਕਿਉਂਕਿ ਇਹ ਬਿਮਾਰੀ ਇੱਕ ਪੀੜਤ ਵਿਅਕਤੀ ਤੋਂ ਦੂਸਰੇ ਵਿਅਕਤੀ ਨੂੰ ਥੁੱਕ ਕਣਾਂ ਰਾਹੀਂ ਹੁੰਦੀ ਹੈ।ਇਸ ਲਈ ਫਲੂ ਵਾਲੇ ਲੱਛਣਾਂ ਵਾਲੇ ਵਿਅਕਤੀ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੀ ਜਾਵੇ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …