ਚੰਡੀਗੜ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਅੱਜ
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਤਾਲਾਬੰਦੀ ਦੋਰਾਨ ਨਿਭਾਈ ਜਾ ਰਹੀ ਡਿਊਟੀ ਦੀ ਭਰਪੂਰ ਸ਼ਲਾਘਾ ਕੀਤੀ।
ਆਸ਼ੂ ਨੇ ਕਿਹਾ ਕਿ ਅੱਜ ਜਦੋਂ ਕੋਵਿਡ 19 ਦੇ ਖਤਰੇ ਦੇ ਮੱਦੇਨਜ਼ਰ ਕੋਈ ਵੀ ਆਪਣੇ ਘਰਾਂ ਤੋਂ ਨਿਕਲਣਾ ਦਾ ਹੌਸਲਾ ਨਹੀਂ ਕਰ ਰਿਹਾ।ਉਸ ਸਮੇਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਰਾਜ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦਾ ਸਾਥ ਦਿੰਦਿਆ ਪੰਜਾਬ ਰਾਜ ਵਿੱਚ ਜਰੂਰੀ ਵਸਤਾਂ ਦੀ ਸਪਲਾਈ ਚੇਨ ਨੂੰ ਬਹਾਲ ਕਰ ਦਿੱਤਾ ਹੈ।ਉਨਾਂ ਕਿਹਾ ਇਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਨਾ ਕੇਵਲ ਪੰਜਾਬ ਰਾਜ ਸਗੋਂ ਦੇਸ਼ ਦੇ ਦੂਸਰੇ ਹਿੱਸਿਆਂ ਵਿਚ ਵੀ ਅਨਾਜ ਪਹੁੰਚਾਉਣ ਲਈ ਵਿਸੇਸ ਉਪਰਾਲੇ ਕੀਤੇ ਜਿਸ ਸਦਕੇ ਸਪੈਸ਼ਲ ਟਰੇਨਾਂ ਅਤੇ ਟਰੱਕਾਂ ਰਾਹੀਂ ਦੂਜੇ ਰਾਜਾਂ ਨੂੰ ਅਨਾਜ ਭੇਜਣਾ ਸੰਭਵ ਹੋ ਸਕਿਆ ਅਤੇ ਇਸ ਕਾਰਜ ਲਈ ਲੋੜੀਂਦੀ ਲੇਬਰ ਦੀ ਘਾਟ ਦੇ ਬਾਵਜੂਦ ਸਿਹਤ ਵਿਭਾਗ ਵਲੋਂ ਜਾਰੀ ਸਮਾਜਿਕ ਦੂਰੀ ਰੱਖਣ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਵੀ ਯਕੀਨੀ ਬਣਾਇਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media