ਮਾਨਸਾ, 6 ਅਪਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੀ ਬਿਮਾਰੀ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਪੂਰੇ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ ਜੋ ਕਿ ਲਗਾਤਾਰ ਜਾਰੀ ਹੈ।ਲੋਕਾਂ ਦੇ ਘਰੋਂ ਬਾਹਰ ਨਿਕਲਣ ‘ਤੇ ਪਾਬੰਦੀ ਹੈ ਤਾਂ ਜੋ ਉਨ੍ਹਾਂ ਦੀ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਕੋਰੋਨਾ ਵਾਇਰਸ ਦੀ ਲੜੀ ਨੂੰ ਤੋੜਿਆ ਜਾ ਸਕੇ।
ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਬਹੁਤੇ ਲੋਕਾਂ ਦੇ ਕਾਰੋਬਾਰ ਪ੍ਰਭਾਵਿਤ ਹੋਏ ਹਨ ਜਿੰਨ੍ਹਾਂ ਕੋਲ ਕਮਾਈ ਦਾ ਕੋਈ ਹੋਰ ਸਾਧਨ ਨਹੀਂ ਹੈ।ਅਜਿਹੇ ਸਮੇਂ ਵਿਚ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿੰਨ੍ਹਾਂ ਨੇ ਆਪਣੇ ਮਕਾਨ ਕਿਰਾਏ ਤੇ ਦਿੱਤੇ ਹੋਏ ਹਨ, ਉਹ ਆਪਣੇ ਕਿਰਾਏਦਾਰਾਂ ਨਾਲ ਇਸ ਸੰਕਟ ਦੀ ਘੜੀ ਵਿਚ ਸਹਿਯੋਗ ਕਰਨ, ਉਨ੍ਹਾਂ ‘ਤੇ ਕਿਰਾਇਆ ਲੈਣ ਲਈ ਕਿਸੇ ਕਿਸਮ ਦਾ ਦਬਾਅ ਨਾ ਪਾਉਣ ਅਤੇ ਜੇਕਰ ਕੋਈ ਕਿਰਾਏਦਾਰ ਇਸ ਦੁੱਖ ਦੀ ਘੜੀ ਵਿਚ ਕਿਰਾਇਆ ਦੇਣ ਵਿਚ ਅਸਮਰਥ ਹੈ ਤਾਂ ਉਨ੍ਹਾਂ ‘ਤੇ ਘਰ ਛੱਡਣ ਲਈ ਵੀ ਦਬਾਅ ਨਾ ਬਣਾਇਆ ਜਾਵੇ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜੋਕੇ ਸਮੇਂ ਵਿਚ ਲੋਕਾਂ ਨੂੰ ਇਨਸਾਨੀਅਤ ਦੇ ਨਾਮ ਤੇ ਇਕ ਦੂਜੇ ਦਾ ਸਾਥ ਦੇਣਾ ਚਾਹੀਦਾ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …