ਧੂਰੀ, 6 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਵਿਖੇ ਐਸ.ਪੀ ਗੁਰਮੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੀ
ਰਾਤ ਰਾਮਨਗਰ ਬਸਤੀ ਦੇ ਲੋਕਾਂ ਵੱਲੋਂ ਚਮਕੌਰ ਸਿੰਘ ਦੀ ਅਗਵਾਈ ਵਿੱਚ ਠੀਕਰੀ ਪਹਿਰਾ ਲਗਾਇਆ ਹੋਇਆ ਸੀ ਕਿ ਅਚਾਨਕ ਸ਼ਾਮੀ 7.30 ਦੇ ਕਰੀਬ ਅਣਪਛਾਤੇ ਮੋਟਰਸਾਈਕਲ ਸਵਾਰ ਗੋਲੀ ਚਲਾ ਕੇ ਮੌਕੇ ਤੋਂ ਫਰਾਰ ਹੋ ਗਏ।ਉਹਨਾਂ ਕਿਹਾ ਕਿ ਥਾਣਾ ਸਿਟੀ ਧੂਰੀ ਵਿਖੇ ਅਣਪਛਾਤਿਆਂ ਖਿਲਾਫ ਮੁਕੱਦਮਾ ਦਰਜ ਕਰਕੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਭਾਲ ਲਈ ਪੁਲਿਸ ਵੱਲੋਂ ਟੀਮਾਂ ਬਣਾ ਦਿੱਤੀਆਂ ਗਈਆਂ ਹਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media