ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ-19 ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ’ਚ ਲੜ ਰਹੇ ਪੁਲੀਸ ਮੁਲਾਜ਼ਮਾਂ ਦਾ ਸਨਮਾਨ ਕਰਨ
ਅਤੇ ਉਤਸ਼ਾਹਤ ਵਧਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੀ.ਜੀ.ਪੀ ਨੂੰ ਮੌਜੂਦਾ ਸੰਕਟ ਵਿੱਚ ਆਪਣੀ ਡਿਊਟੀ ਤੋਂ ਅਗਾਂਹ ਵਧ ਕੇ ਵਿਲੱਖਣ ਕੰਮ ਕਰਨ ਵਾਲੇ ਪੁਲਿਸ ਦੇ ਜਵਾਨਾਂ ਲਈ ਨਵਾਂ ਐਵਾਰਡ ਸ਼ੁਰੂ ਕਰਨ ਲਈ ਅਧਿਕਾਰਤ ਕੀਤਾ ਹੈ।ਡੀ.ਜੀ.ਪੀ ਦਿਨਕਰ ਗੁਪਤਾ ਨੇ ਅੰਮ੍ਰਿਤਸਰ ਦੇ ਕੋਟ ਖਾਲਸਾ ਦੇ ਥਾਣਾ ਮੁੱਖੀ ਇੰਸਪੈਕਟਰ ਸੰਜੀਵ ਕੁਮਾਰ ਨੂੰ ਇਸ ਐਵਾਰਡ ਲਈ ਚੁਣਿਆ ਹੈ, ਜੋ ਸੇਵਾ ਦੀ ਭਾਵਨਾ ਨਾਲ ਝੁੱਗੀ ਝੌਂਪੜੀ ਵਾਲੇ ਗਰੀਬ ਅਤੇ ਭੁੱਖੇ ਲੋਕਾਂ ਨੂੰ ਖੁੱਦ ਆਪ ਪਹੁੰਚ ਕੇ ਭੋਜਨ ਛਕਾ ਰਿਹਾ ਹੈ।
ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਮੁੱਖ ਮੰਤਰੀ ਨੇ ਮੌਜੂਦਾ ਤਾਲਾਬੰਦੀ ਦੌਰਾਨ ਸੂਬੇ ਵਿੱਚ ਲੋਕਾਂ ਦੀ ਸਹਾਇਤਾ ਲਈ ਪੰਜਾਬ ਪੁਲੀਸ ਵੱਲੋਂ ਕੀਤੇ ਜਾ ਰਹੇ ਮਿਸਾਲੀ ਕੰਮਾਂ ਦੀ ਰੌਸ਼ਨੀ ਵਿੱਚ ਸ਼ੁਰੂ ਕੀਤਾ ਇਹ ਵਕਾਰ ਐਵਾਰਡ ਲਈ ਅੰਮ੍ਰਿਤਸਰ ਦੇ ਇੰਸਪੈਕਟਰ ਦੀ ਚੋਣ ਹੋਣੀ ਉਨਾਂ ਲਈ ਖੁਸ਼ੀ ਦੀ ਗੱਲ ਹੈ।ਉਨਾਂ ਕਿਹਾ ਕਿ ਪੁਲੀਸ ਜਵਾਨ ਲੋਕਾਂ ਖਾਸ ਕਰਕੇ ਗਰੀਬ, ਬੇਸਹਾਰਿਆਂ, ਬੇਰੋਜ਼ਗਾਰਾਂ ਅਤੇ ਬੇਘਰਿਆਂ ਦੀ ਸਹਾਇਤਾਂ ਲਈ ਮੈਦਾਨ ਵਿੱਚ ਉਤਰੇ ਹੋਏ ਹਨ ਅਤੇ ਇੱਥੋਂ ਤੱਕ ਉਹ ਆਪਣੀ ਜੇਬ ਵਿੱਚੋਂ ਵੀ ਖਰਚਾ ਕਰ ਰਹੇ ਹਨ।
ਪੁਲੀਸ ਦੇ ਜਵਾਨ ਗੈਰ-ਸਰਕਾਰੀ ਅਤੇ ਧਾਰਮਿਕ ਸੰਸਥਾਵਾਂ ਖਾਸ ਕਰਕੇ ਗੁਰਦੁਆਰਾ ਸਾਹਿਬਾਨ ਨਾਲ ਨੇੜਿਓਂ ਤਾਲਮੇਲ ਕਰ ਰਹੇ ਹਨ ਤਾਂ ਕਿ ਇਨ੍ਹਾਂ ਸਾਰੇ ਲੋਕਾਂ ਦੀ ਸੁਰੱਖਿਆ ਅਤੇ ਦੇਖਭਾਲ ਨੂੰ ਯਕੀਨੀ ਬਣਾਇਆ ਜਾ ਸਕੇ।
Check Also
ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ
ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …
Punjab Post Daily Online Newspaper & Print Media