ਲੌਂਗੋਵਾਲ, 6 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਸੰਗਰੂਰ ਵਿਖੇ ਜਾਰੀ ਕਰਫਿਊ ਦੇ ਨਿਯਮਾਂ ਦੀ
ਉਲੰਘਣਾ ਕਰਨ ਵਾਲੇ ਇੱਕ ਮੈਡੀਕਲ ਸਟੋਰ ਨੂੰ ਅੱਜ ਸਿਹਤ ਵਿਭਾਗ ਦੀ ਟੀਮ ਵਲੋਂ ਸੀਲ ਕੀਤਾ ਗਿਆ ਹੈ।ਡਰੱਗ ਇੰਸਪੈਕਟਰ ਸੁਧਾ ਦਹਿਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਲੋਕਾਂ ਨੂੰ ਦਵਾਈਆਂ ਦੀ ਹੋਮ ਡਲਿਵਰੀ ਯਕੀਨੀ ਬਣਾਉਣ ਹਿੱਤ ਸਮੂਹ ਦਵਾਈ ਦੀਆਂ ਦੁਕਾਨਾਂ ਰੋਜ਼ਾਨਾ ਖੋਲ੍ਹਣ ਸਬੰਧੀ ਰੋਸਟਰ ਬਣਾਏ ਹੋਏ ਹਨ।ਉਨ੍ਹਾਂ ਦੱਸਿਆ ਕਿ ਵਿਭਾਗੀ ਟੀਮਾਂ ਨੂੰ ਜਾਣਕਾਰੀ ਮਿਲੀ ਸੀ ਕਿ ਸੁਨਾਮੀ ਗੇਟ `ਤੇ ਸਥਿਤ ਸੀ.ਪੀ ਮੈਡੀਕਲ ਹਾਲ ਨੂੰ ਰੋਸਟਰ ਨਿਯਮਾਂ ਦੀ ਉਲੰਘਣਾ ਕਰਦਿਆਂ ਰੋਜ਼ਾਨਾ ਖੋਲ੍ਹਿਆ ਜਾ ਰਿਹਾ ਹੈ ।ਜਿਸ ਦੇ ਮੱਦੇਨਜ਼ਰ ਅੱਜ ਅਚਨਚੇਤ ਕੀਤੀ ਗਈ ਛਾਪਾਮਾਰੀ ਦੌਰਾਨ ਇਹ ਮੈਡੀਕਲ ਹਾਲ ਖੁੱਲ੍ਹਿਆ ਪਾਇਆ ਗਿਆ ਅਤੇ ਲੋਕ ਵੀ ਦਵਾਈਆਂ ਦੀ ਖਰੀਦਦਾਰੀ ਕਰ ਰਹੇ ਸਨ।ਇਸ ਲਈ ਨਿਯਮਾਂ ਦੀ ਉਲੰਘਣਾ ਦੇ ਚੱਲਦਿਆਂ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media