ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਰਵਿੰਦਰ ਸਿੰਘ ਮੋਦੀ) – ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਸਮੂਹ ਸਾਧ ਸੰਗਤ ਲੋੜਵੰਦਾਂ ਦੀ
ਮਦਦ ਲਈ ਅੱਗੇ ਆਉਣ।ਗੁਰਦੁਆਰਾ ਸਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਸ਼ਾਸਨਿਕ ਅਧਿਕਾਰੀ ਡੀ.ਪੀ ਸਿੰਘ ਚਾਵਲਾ ਨੇ ਦੱਸਿਆ ਕਿ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਆਸ ਪਾਸ ਸਫਾਈ ਦਾ ਧਿਆਨ ਰੱਖਣ, ਬਿਨਾ ਕਿਸੇ ਕੰਮ ਤੋਂ ਬਾਹਰ ਨਾ ਨਿਕਲਣ ਖਾਸ ਕਰਕੇ ਬਜ਼ੁਰਗਾਂ ਤੇ ਬੱਚਿਆਂ ਦਾ ਧਿਆਨ ਰੱਖਣ।ਉਹਨਾਂ ਨੇ ਸਾਰੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਘਰ ਬੈਠ ਕੇ ਵੱਧ ਤੋਂ ਵੱਧ ਨਾਮ ਸਿਮਰਨ ਕਰਨ ਅਤੇ ਵਹਿਮਾਂ ਭਰਮਾਂ ਤੇ ਅਫਵਾਹਾਂ ਤੋਂ ਦੂਰ ਰਹਿਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media