ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਹਰਿੰਦਰਜੀਤ ਸਿੰਘ ਬਾਵਾ ਨੇ ਦੱਸਿਆ ਹੈ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੇਅਰਮੈਨ ਮੱਛੀ ਪਾਲਕ ਵਿਕਾਸ ਏਜੰਸੀ ਕਪੂਰਥਲਾ ਐਸ.ਪੀ ਆਂਗਰਾ ਦੀਆਂ ਹਦਾਇਤਾਂ ਅਨੁਸਾਰ ਮੱਛੀ ਪੂੰਗ ਫਾਰਮ ਬੀੜ ਸ਼ਿਕਾਰਗਾਹ ਕਪੂਰਥਲਾ ਵਿਖੇ ਮੱਛੀ ਪੂੰਗ ਤਿਆਰ ਕਰ ਲਿਆ ਗਿਆ ਹੈ ਅਤੇ ਸਪਲਾਈ ਯੋਗ ਹੈ।ਉਨਾਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ ਡੀ.ਓ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਜ਼ਿਲਾ ਕਪੂਰਥਲਾ ਦੇ ਮੱਛੀ ਪਾਲਕਾਂ ਨੂੰ ਕਰਫਿਊ ਦੌਰਾਨ ਮੱਛੀ ਪੂੰਗ ਸਪਲਾਈ ਕਰਨ ਦੀ ਇਜਾਜ਼ਤ ਡਿਪਟੀ ਕਮਿਸ਼ਨਰ ਕਪੂਰਥਲਾ ਵਲੋਂ ਜਾਰੀ ਕਰ ਦਿੱਤੀ ਗਈ ਹੈ।ਉਨਾਂ ਜ਼ਿਲਾ ਕਪੂਰਥਲਾ ਦੇ ਮੱਛੀ ਪਾਲਕਾਂ ਨੂੰ ਕਿਹਾ ਕਿ ਚਾਹਵਾਨ ਮੱਛੀ ਪਾਲਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸੇ ਵੀ ਕੰਮ ਵਾਲੇ ਦਿਨ ਮੱਛੀ ਪੂੰਗ ਫਾਰਮ ਬੀੜ ਸ਼ਿਕਾਰਗਾਹ ਦੇ ਸਟਾਫ ਨਾਲ ਤਾਲਮੇਲ ਕਰਕੇ ਮੱਛੀ ਪੂੰਗ ਪ੍ਰਾਪਤ ਕਰ ਸਕਦੇ ਹਨ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …