ਕਪੂਰਥਲਾ, 7 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਵੱਲੋਂ ਜ਼ਿਲ੍ਹੇ ਵਿੱਚ ਲਗਾਏ ਕਰਫਿਊ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਪ੍ਰਾਈਵੇਟ ਹਸਪਤਾਲ, ਚੈਰੀਟੇਬਲ ਹਸਪਤਾਲ ਅਤੇ ਨਰਸਿੰਗ ਹੋਮ ਨੂੰ ਪਹਿਲਾਂ ਵਾਂਗ ਖੁੱਲ੍ਹੇ ਰੱਖਣ ਦੀ ਆਗਿਆ ਦਿੱਤੀ ਹੈ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਉਕਤ ਹਸਪਤਾਲ ਮਾਲਕ ਕੋਰੋਨਾ ਵਾਇਰਸ ਕੋਵਿਡ-19 ਦੀ ਰੋਕਥਾਮ ਸਬੰਧੀ ਜਾਰੀ ਸਰਕਾਰੀ ਹਦਾਇਤਾਂ ਦੀ ਪਾਲਣਾ ਕੀਤੇ ਜਾਣ ਨੂੰ ਯਕੀਨੀ ਬਣਾਉਣਗੇ।ਹਸਪਤਾਲ ਮੁਖੀ ਆਪਣੇ ਹਸਪਤਾਲ ਨੂੰ ਸਾਫ਼-ਸੁਥਰਾ ਰੱਖਣਗੇ, ਹਸਪਤਾਲ/ਨਰਸਿੰਗ ਹੋਮ ਦੇ ਮੁਖੀ ਅਤੇ ਸਟਾਫ ਨੂੰ ਫੇਸ ਮਾਸਕ, ਹੱਥ ਦਸਤਾਨੇ ਪਹਿਨਣੇ ਜ਼ਰੂਰੀ ਹੋਣਗੇ ਅਤੇ ਸਮੇਂ-ਸਮੇਂ ’ਤੇ ਹਸਪਤਾਲ/ਨਰਸਿੰਗ ਹੋਮ ਨੂੰ ਸੈਨੀਟਾਈਜ਼ ਕਰਨਗੇ। ਹਸਪਤਾਲ/ਨਰਸਿੰਗ ਹੋਮ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਹਸਪਤਾਲ/ਨਰਸਿੰਗ ਹੋਮ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਉਨ੍ਹਾਂ ਦੇ ਹੱਥਾਂ ਨੂੰ ਹੈਂਡ ਸੈਨੀਟਾਈਜ਼ਰ ਨਾਲ ਸੈਨੀਟਾਈਜ਼ ਕਰਨਗੇ।ਸਮਾਜਿਕ ਦੂਰੀ (ਘੱਟੋ-ਘੱਟ 2 ਮੀਟਰ) ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ ਅਤੇ ਹਸਪਤਾਲ/ਨਰਸਿੰਗ ਹੋਮ ਦੇ ਅੰਦਰ ਤੇ ਬਾਹਰ ਲਾਈਨ ਲਗਾਉਣ ਲਈ 2 ਮੀਟਰ ਦੇ ਫ਼ਾਸਲੇ ਨਾਲ ਘੇਰਾ ਲਗਾਉਣ ਨੂੰ ਯਕੀਨੀ ਬਣਾਉਣਗੇ।
Check Also
ਨੈਸ਼ਨਲ ਪੱਧਰ ‘ਤੇ ਨਿਸ਼ਾਨੇਬਾਜ਼ੀ ‘ਚ ਭੁਪਿੰਦਰਜੀਤ ਸ਼ਰਮਾ ਦਾ ਤੀਜਾ ਸਥਾਨ
ਭੀਖੀ, 11 ਦਸੰਬਰ (ਕਮਲ ਜ਼ਿੰਦਲ) – ਪਿੱਛਲੇ ਦਿਨੀ ਪਿੰਡ ਫਰਵਾਹੀ ਦੇ ਨੌਜਵਾਨ ਭੁਪਿੰਦਰਜੀਤ ਸ਼ਰਮਾ ਪੁੱਤਰ …