ਅੰਮ੍ਰਿਤਸਰ, 7 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਵਿਡ 19 ਦੇ ਚੱਲਦੇ ਲਗਾਏ ਗਏ ਕਰਫਿੳੂ ਦੌਰਾਨ ਕਈ ਨਿੱਜੀ ਹਸਪਤਾਲਾਂ ਵੱਲੋਂ ਵਾਇਰਸ ਦੇ ਡਰ
ਕਾਰਨ ਆਪਣੀ ਓ.ਪੀ.ਡੀ ਸੇਵਾ (ਆੳੂਟ ਪੇਸ਼ੈਂਟ ਡਿਪਾਰਟਮੈਂਟ) ਬੰਦ ਕਰ ਦਿੱਤੀ ਗਈ ਹੈ, ਜਿਸ ਕਾਰਨ ਆਮ ਬਿਮਾਰੀਆਂ ਦੇ ਮਰੀਜ਼ਾਂ ਨੂੰ ਦਵਾਈ ਲੈਣ ਲਈ ਖੱਜ਼ਲ ਹੋਣਾ ਪੈ ਰਿਹਾ ਹੈ।ਇਸ ਨੂੰ ਗੰਭੀਰਤਾ ਨਾਲ ਲੈਂਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸਪੱਸ਼ਟ ਕੀਤਾ ਹੈ ਕਿ ਜਿਸ ਵੀ ਨਿੱਜੀ ਹਸਪਤਾਲ ਨੇ ਸੰਕਟ ਦੇ ਇਸ ਸਮੇਂ ਕਿਸੇ ਵੀ ਬਹਾਨੇ ਆਪਣੀ ਓ.ਪੀ.ਡੀ ਬੰਦ ਕੀਤੀ, ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ।
ਉਨਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਲ ਵੀ ਰਾਜ ਭਰ ਵਿਚੋੋਂ ਅਜਿਹੀਆਂ ਸ਼ਿਕਾਇਤਾਂ ਪੁੱਜੀਆਂ ਸਨ ਅਤੇ ਉਨਾਂ ਨੇ ਤਰੁੰਤ ਇਸ ਬਾਬਤ ਸਖਤ ਨਿਰਦੇਸ਼ ਦਿੱਤੇ ਹਨ ਕਿ ਜਿਸ ਵੀ ਹਸਪਤਾਲ ਵੱਲੋਂ ਅਜਿਹਾ ਕੀਤਾ ਜਾਂਦਾ ਹੈ, ਉਸ ਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇ।ਢਿਲੋੋਂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਪ੍ਰਾਪਤ ਹਦਾਇਤਾਂ ਸਬੰਧੀ ਸਿਵਲ ਸਰਜਨ ਅੰਮ੍ਰਿਤਸਰ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਕਿ ਭਵਿੱਖ ਵਿਚ ਕਿਸੇ ਵੀ ਹਸਪਤਾਲ ਵੱਲੋਂ ਆਪਣੀ ਓ.ਪੀ.ਡੀ ਬੰਦ ਕਰਨ ਦੀ ਸੂਚਨਾ ਮਿਲੀ ਤਾਂ ਉਹ ਹਸਪਤਾਲ ਪੱਕਾ ਬੰਦ ਕਰਵਾ ਦਿੱਤਾ ਜਾਵੇਗਾ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media