ਪਠਾਨਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੁਜਾਨਪੁਰ ਵਿਖੇ 75 ਸਾਲ ਦੀ ਜਿਸ ਬਜ਼ੁਰਗ ਔਰਤ ਰਾਜ ਰਾਣੀ ਦੀ ਕਰੋਨਾ ਵਾਈਰਸ ਨਾਲ ਮੋਤ ਹੋ ਗਈ ਸੀ,
ਅੱਜ ਸਵੇਰੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਕਰੋਨਾ ਪਾਜ਼ਟਿਵ ਆਈ ਹੈ।ਔਰਤ ਦਾ ਪਤੀ ਪ੍ਰੇਮ ਪਾਲ ਪਾਜ਼ਟਿਵ ਆਇਆ ਸੀ ਅਤੇ ਇਸ ਪਰਿਵਾਰ ਦੇ ਕਰੀਬ 5-6 ਮੈਂਬਰਾਂ ਦੇ ਟੈਸਟ ਰੀਸੈਂਪਲਿੰਗ ਲਈ ਭੇਜੇ ਗਏ ਸਨ।ਇਹ ਰਿਪੋਰਟ ਆਉਣ ‘ਤੇ ਰਾਜ ਰਾਣੀ ਦੇ ਹੋਰ 5 ਪਰਿਵਾਰਕ ਮੈਂਬਰ ਕਰੋਨਾ ਵਾਈਰਸ ਨਾਲ ਪਾਜ਼ਟਿਵ ਪਾਏ ਗਏ ਹਨ।
ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਬਾਅਦ ਦੁਪਿਹਰ ਆਈ ਰਿਪੋਰਟ ਦੇ ਅਨੁਸਾਰ ਰਾਜ ਰਾਣੀ ਦੇ ਪਰਿਵਾਰ ਦੇ ਮੈਂਬਰ ਰਿਸ਼ਵ (23), ਜੋਤੀ (34), ਪਰਵੀਨ (53), ਪ੍ਰੋਮਿਲਾ ਸ਼ਰਮਾ (50) ਅਤੇ ਸੁਰੇਸ਼ (54) ਕਰੋਨਾ ਵਾਈਰਸ ਪਾਜ਼ਟਿਵ ਪਾਏ ਗਏ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੇ ਘਰਾਂ ਵਿੱਚ ਰਹਿਣ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media