Thursday, July 9, 2026

ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਲ਼ੱਕੜ ਦੇ ਕਰੇਟ ਬਣਾਉਣ ਵਾਲੀਆਂ ਇਕਾਈਆਂ ਨੂੰ ਕਰਫਿਊ ਤੋਂ ਛੋਟ

ਫਰੀਦਕੋਟ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕੁਮਾਰ ਸੌਰਭ ਰਾਜ ਆਈ.ਏ.ਐਸ ਨੇ 23 ਮਾਰਚ ਤੋਂ ਕਰੋਨਾ ਵਾਈਰਸ ਤੋਂ ਬਚਾਅ ਲਈ ਲਗਾਏ Wheatਗਏ ਕਰਫਿਊ ‘ਚ ਹਾੜ੍ਹੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਵੱਖ-ਵੱਖ ਖਰੀਦ ਏਜੰਸੀਆਂ ਨੂੰ ਕਰੇਟਾਂ ਦੀ ਸਪਲਾਈ ਲਈ ਕਰੇਟ ਬਣਾਉਣ ਵਾਲੀਆਂ ਇਕਾਈਆਂ ਨੂੰ ਕਰਫਿਊ ਤੋਂ ਰਾਹਤ ਦੇਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਬੰਧਤ ਖਰੀਦ ਏਜੰਸੀਆਂ ਨੂੰ ਸਮੇਂ ਸਿਰ ਕਰੇਟਾ ਦੀ ਨਿਰਵਿਘਨ ਸਪਲਾਈ ਹੋ ਸਕੇ।
           ਉਨ੍ਹਾ ਦੱਸਿਆ ਕਿ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਚੰਡੀਗੜ ਵੱਲੋਂ ਆਪਣੇ ਪੱਤਰ ਮਿਤੀ 01.04. 2020 ਰਾਹੀਂ ਧਿਆਨ ਵਿੱਚ ਲਿਆਂਦਾ ਸੀ ਕਿ ਹਾੜ੍ਹੀ ਸੀਜ਼ਨ ਦੌਰਾਨ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਕਰਕੇ ਕਣਕ ਸਟੋਰਾਂ ਅਤੇ ਓਪਨ ਏਰੀਆ ਵਿੱਚ ਸਟੋਰ ਕਰਨ ਵਾਸਤੇ ਲੱਕੜ ਦੇ ਕਰੇਟਾਂ ਦੀ ਜਰੂਰਤ ਪੈਣੀ ਹੈ। ਇੰਨ੍ਹਾਂ ਲੱਕੜ ਦੇ ਕਰੇਟ ਬਣਾਉਣ ਵਾਲੀਆਂ ਇਕਾਈਆਂ ਨੂੰ ਕਰਫਿਊ ਦੌਰਾਨ ਛੋਟ ਦਿੱਤੀ ਜਾਵੇ ।
           ਇਸ ਲਈ ਜਿਲਾ ਫਰੀਦਕੋਟ ਅੰਦਰ ਲੱਕੜ ਦੇ ਕਰੇਟ ਤਿਆਰ ਕਰਨ ਵਾਲੀਆਂ ਇਕਾਈਆਂ ਨੂੰ ਹਰ ਰੋਜ਼ ਸਵੇਰੇ 10.00 ਵਜੇ ਤੋਂ ਬਾਅਦ ਦੁਪਹਿਰ 1.00 ਵਜੇ ਤੱਕ ਚਲਾਉਣ ਅਤੇ ਸਪਲਾਈ ਕਰਨ ਵਾਸਤੇ ਕਰਫਿਊ ਤੋਂ ਛੋਟ ਦਿੱਤੀ ਗਈ ਹੈ।ਇਹਨਾਂ ਇਕਾਈਆਂ ਦੇ ਮਾਲਕਾਂ ਅਤੇ ਇੰਨ੍ਹਾਂ ਇਕਾਈਆਂ ਵਿੱਚ ਕੰਮ ਕਰਦੀ ਲੇਬਰ ਨੂੰ ਕਰਫਿਊ ਪਾਸ ਜਾਰੀ ਕਰਾਉਣ ਲਈ ਡੀ.ਐਫ.ਐਸ.ਸੀ ਫਰੀਦਕੋਟ ਨਾਲ ਸੰਪਰਕ ਕੀਤਾ ਜਾਵੇ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …