ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ
ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ।ਸ਼ੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ‘ਤੇ ਇਹ ਤਬਦੀਲੀ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਦੇ ਸਮੁੱਤਰ ਅਮਿਤੇਸ਼ਵਰ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਜੀਅ ਭੋਗ ਸਮੇਂ ਹਾਜ਼ਰ ਹੋਣਾ ਚਾਹੁੰਦੇ ਹਨ।ਇਸ ਲਈ ਹੁਣ 11 ਅਪ੍ਰੈਲ ਦੀ ਥਾਂ 19 ਅਪ੍ਰੈਲ ਨੂੰ ਭੋਗ ਉਪਰੰਤ ਅੰਤਿਮ ਅਰਦਾਸ ਹੋਵੇਗੀ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media