ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਉਲਟ ਕਰਫਿਊ ਦੌਰਾਨ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸ
ਮੰਗਣ ਵਾਲੇ ਅੰਮ੍ਰਿਤਸਰ ਜ਼ਿਲ੍ਹੇ ਦੇ 2 ਹੋਰ ਸਕੂਲਾਂ ਨੂੰ ਸਿੱਖਿਆ ਵਿਭਾਗ ਵੱਲੋਂ ਬੁੱਧਵਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹੇ ਦੇ ਇੱਕ ਸਕੂਲਾਂ ਨੂੰ ਅਜਿਹਾ ਨੋਟਿਸ ਜਾਰੀ ਕੀਤਾ ਜਾ ਚੁੱਕਾ ਹੈ।ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਅੱਜ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਅਤੇ ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਨੂੰ 7 ਦਿਨਾਂ ਦੇ ਅੰਦਰ-ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਨੋਟਿਸ ਭੇਜਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਏਂਜਲਜ਼ ਪੈਰਾਡਾਇਜ਼ ਸਕੂਲ ਅਜੀਤ ਨਗਰ ਅੰਮ੍ਰਿਤਸਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਲਈ ਨੋਟਿਸ ਭੇਜਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਲਾਕਡਾਊਨ ਖ਼ਤਮ ਹੋਣ ਤੱਕ ਸਕੂਲਾਂ ਵੱਲੋਂ ਅਗਲੇ ਅਕਾਦਮਿਕ ਸਾਲ ਲਈ ਬੱਸਾਂ ਦੇ ਕਿਰਾਏ ਅਤੇ ਕਿਤਾਬਾਂ ਦਾ ਖ਼ਰਚਾ ਨਾ ਵਸੂਲਿਆ ਜਾਵੇ।ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਤੋਂ ਇਲਾਵਾ ਜੇਕਰ ਕੋਈ ਹੋਰ ਸਕੂਲ ਵੀ ਕਰਫਿਊ ਦੌਰਾਨ ਫੀਸ ਦੀ ਮੰਗ ਕਰਦਾ ਹੈ ਤਾਂ ਵਿਦਿਆਰਥੀ ਜਾਂ ਉਨ੍ਹਾਂ ਦੇ ਮਾਪੇ ਆਪਣੀ ਸ਼ਿਕਾਇਤ ਸਿੱਧਾ ਉਨ੍ਹਾਂ ਨੂੰ ਈ-ਮੇਲ, ਵਜਿੳੇਨਿਦੲਰਸਨਿਗਲੳ੍ਗਮੳਲਿ.ਚੋਮ ’ਤੇ ਭੇਜ ਸਕਦੇ ਹਨ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਰੋਨਾਵਾਇਰਸ ਦੇ ਹਮਲੇ ਤੋਂ ਪੂਰੀ ਦੁਨੀਆਂ ਪ੍ਰਭਾਵਿਤ ਹੋਈ ਹੈ ਜਿਸ ਕਰਕੇ ਹਾਲਾਤ ਸੁਧਰਨ ਉਪਰੰਤ ਫੀਸਾਂ ਭਰਨ ਲਈ ਇੱਕ ਮਹੀਨੇ ਦਾ ਸਮਾਂ ਜ਼ਰੂਰ ਉਪਲਬਧ ਕਰਵਾਇਆ ਜਾਵੇ।ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਰਾਹੀਂ ਹੀ ਲੌਕਡਾਊਨ ਲਾਗੂ ਰਹਿਣ ਤੱਕ ਕੋਈ ਜ਼ੁਰਮਾਨਾ ਜਾਂ ਲੇਟ ਫੀਸ ਲਗਾਉਣ ਤੋਂ ਮਨਾਹੀ ਕੀਤੀ ਗਈ ਸੀ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ 7 ਦਿਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਜੇਕਰ ਇਹ ਸਕੂਲ ਤਸੱਲੀਬਖ਼ਸ ਜਵਾਬ ਦੇਣ ਤੋਂ ਅਸਮਰੱਥ ਰਹੇ ਤਾਂ ਇਨ੍ਹਾਂ ਦੀ ਮਾਨਤਾ ਜਾਂ ਇਤਰਾਜ਼ਹੀਣਤਾ ਸਰਟੀਫਿਕੇਟ (ਐਨ.ਓ.ਸੀ) ਰੱਦ ਕਰ ਦਿੱਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media