Saturday, June 27, 2026

ਕਣਕ ਦੀ ਫਸਲ ਦਾ ਇੱਕ-ਇੱਕ ਦਾਣਾ ਚੁੱਕੇਗੀ ਪੰਜਾਬ ਸਰਕਾਰ, ਜ਼ਿਲ੍ਹੇ ਵਿੱਚ 650 ਕੰਬਾਇਨਾਂ ਲਈ ਪਰਮਿਟ ਜਾਰੀ- ਡੀ.ਸੀ

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਰਫ਼ਿਊ ਤੇ ਤਾਲਾਬੰਦੀ ਦੌਰਾਨ ਆ ਚੁੱਕੇ ਹਾੜ੍ਹੀ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਣਕ ਦੀ ਵਾਢੀ Shivdular Singh DCਲਈ ਕਰਫ਼ਿਊ ਵਿੱਚ ਲੋੜੀਂਦੀਆਂ ਛੋਟਾਂ ਦਿੱਤੀਆਂ ਜਾਣਗੀਆਂ, ਜਿਸ ਨਾਲ ਕਿਸਾਨ ਆਪਣੀ ਫਸਲ ਦੀ ਸਾਂਭ-ਸੰਭਾਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਕਰਫ਼ਿਊ ਦੌਰਾਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਆਉਣ-ਜਾਣ ਲਈ ਛੋਟ ਦਿੱਤੀ ਗਈ ਹੈ।ਸਰਕਾਰ ਕਣਕ ਦੀ ਖਰੀਦ ਨਿਰਵਿਘਨ ਤੇ ਸੁਰੱਖਿਅਤ ਬਣਾਵੇਗੀ ਅਤੇ ਇਸ ਲਈ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।ਕੰਬਾਇਨਾਂ ਚਲਾਉਣ ਲਈ ਖੇਤੀਬਾੜੀ ਵਿਭਾਗ ਵਲੋਂ ਪਾਸ ਜਾਰੀ ਕੀਤੇ ਜਾ ਰਹੇ ਹਨ।ਜਿਲ੍ਹੇ ਵਿੱਚ ਹੁਣ ਤੱਕ 650 ਕੰਬਾਇਨਾਂ ਨੂੰ ਕਰਫ਼ਿਊ ਪਾਸ ਜਾਰੀ ਕਰ ਦਿੱਤੇ ਗਏ ਹਨ।ਇਸੇ ਤਰਾਂ ਕੰਬਾਇਨ ਅਤੇ ਟਰੈਕਟਰ ਰਿਪੇਅਰ ਦੀਆਂ ਦੁਕਾਨਾਂ ਨੂੰ ਕਰਫਿਊ ਤੋਂ ਛੋਟ ਦਿੱਤੀ ਜਾਵੇਗੀ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …