ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਵਲੋਂ ਸੂਬੇ ਦੇ ਮੁੱਖ
ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਲਿਖ ਕੇ ਮੌਜੂਦਾ ਵਿੱਤ ਵਰ੍ਹੇ 2020-21 ਲਈ ਕੋਵਿਡ-19 ਨਾਲ ਲੜਣ ਲਈ ਵਿਧਾਇਕ ਵਲੋਂ ਆਪਣੀ ਤਨਖਾਹ ਵਿਚੋਂ 30% ਦੀ ਕਟੌਤੀ ਕਰਨ ਦੀ ਪੇਸ਼ਕਸ਼ ਕੀਤੀ ਹੈ।ਵਿਧਾਇਕ ਅਮਨ ਅਰੋੜਾ ਆਪਣੀ ਮਾਰਚ ਮਹੀਨੇ ਦੀ ਤਨਖਾਹ ਪਹਿਲਾਂ ਹੀ ਮੁੱਖ ਮੰਤਰੀ ਰਾਹਤ ਕੋਸ਼ ਵਿੱਚ ਦੇ ਚੁੱਕੇ ਹਨ ਅਤੇ ਉਨ੍ਹਾਂ ਵਲੋਂ ਚਲਾਏ ਜਾ ਰਹੇ ਗੁਰੂ ਨਾਨਕ ਦੇਵ ਡੈਂਟਲ ਕਾਲਜ ਅਤੇ ਹਸਪਤਾਲ ਨੂੰ ਵੀ ਡੀ.ਸੀ ਸੰਗਰੂਰ ਨਾਲ ਮਿਲ ਕੇ ਸਰਕਾਰ ਨੂੰ ਸਮਰਪਿਤ ਕਰ ਚੁੱਕੇ ਹਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media