ਸੰਗਰੂਰ, 9 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਜਾਰੀ ਲਾਕਡਾਊਨ ਮੌਕੇ ਆਪਣੀ ਡਿਊਟੀ ਵਿੱਚ ਲੱਗੇ ਹੋਏ
ਪੁਲਿਸ ਮੁਲਾਜ਼ਮਾਂ ਨੂੰ ਸੂਬਾ ਭਾਜਪਾ ਦੇ ਸਾਬਕਾ ਸਕੱਤਰ ਅਮਨਦੀਪ ਸਿੰਘ ਪੂਨੀਆ ਵਲੋਂ ਸੈਨੇਟਾਈਜ਼ਰ ਵੰਡੇ ਗਏ। ਅਮਨਦੀਪ ਪੂਨੀਆ ਨੇ ਕਿਹਾ ਕਿ ਖਤਰਨਾਕ ਕੋਰੋਨਾ ਵਾਇਰਸ ਤੋਂ ਆਮ ਜਨਤਾ ਨੂੰ ਬਚਾਉਣ ਲਈ ਪੁਲਿਸ ਮੁਲਾਜ਼ਮ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਨਿਭਾਅ ਰਹੇ ਹਨ।ਸੜਕਾਂ ਤੇ ਖੜ੍ਹੇ ਹੋ ਕੇ ਡਿਊਟੀ ਦੌਰਾਨ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋ ਚੁੱਕੇ ਕਿਸੇ ਵੀ ਵਿਅਕਤੀ ਤੋਂ ਮੁਲਾਜ਼ਮਾਂ ਨੂੰ ਹੋਣ ਵਾਲੇ ਖਤਰੇ ਤੋਂ ਬਚਾਅ ਲਈ ਇਹ ਸੈਨੀਟਾਈਜ਼ਰ ਦਿੱਤੇ ਗਏ ਹਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media