15 ਤੋਂ 35 ਸਾਲ ਦੇ ਲੋਕ ਮੁਕਾਬਲੇ ’ਚ ਲੈ ਸਕਦੇ ਹਨ ਹਿੱਸਾ-ਪ੍ਰੀਤ ਕੋਹਲੀ
ਕਪੂਰਥਲਾ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲੇ ਦੇ ਯੁਵਕ ਸੇਵਾਵਾਂ ਵਿਭਾਗ ਵਲੋਂ ਘਰ ਬੈਠੇ ਲੋਕਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਗਰੂਕ ਕਰਨ ਲਈ ਸੋਸ਼ਲ
ਮੀਡੀਆ ਰਾਹੀਂ ਟਿਕਟਾਕ ਮੁਕਾਬਲਾ ਕਰਵਾਇਆ ਜਾ ਰਿਹਾ ਹੈ।
ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪ੍ਰੀਤ ਕੋਹਲੀ ਨੇ ਦੱਸਿਆ ਕਿ 15 ਤੋਂ 35 ਸਾਲ ਦਾ ਕੋਈ ਵੀ ਵਿਅਕਤੀ ਟਿਕਟਾਕ ਮੁਕਾਬਲੇ ਵਿੱਚ ਹਿੱਸਾ ਲੈ ਸਕਦਾ ਹੈ।ਉਨਾਂ ਦੱਸਿਆ ਕਿ ਇਸ ਮੁਕਾਬਲੇ ਵਿੱਚ ਭਾਗ ਲੈਣ ਲਈ ਐਂਟਰੀ ਉਨਾਂ ਦੇ ਮੋਬਾਇਲ ਨੰਬਰ 98158-81016 ’ਤੇ 12 ਅਪ੍ਰੈਲ 2020 ਤੱਕ ਕਰਵਾਈ ਜਾ ਸਕਦੀ ਹੈ।ਟਿਕਟਾਕ ਵੀਡੀਓ ਬਣਾਉਣ ਦੌਰਾਨ ਕੋਰੋਨਾ ਵਾਇਰਸ ਸਬੰਧੀ ਵੱਖਰੇ-ਵੱਖਰੇ ਵਿਸ਼ਿਆਂ ਨੂੰ ਛੋਹਿਆ ਜਾ ਸਕਦਾ ਹੈ।ਇਸ ਤੋਂ ਇਲਾਵਾ ਟਿਕਟਾਕ ਵਿੱਚ ਯੁਵਕ ਸੇਵਾਵਾਂ ਵਿਭਾਗ ਕਪੂਰਥਲਾ ਦਾ ਨਾਅ ਲੈਣਾ ਜ਼ਰੂਰੀ ਹੋਵੇਗਾ, ਤਾਂ ਜੋ ਪਤਾ ਲੱਗ ਸਕੇ ਕਿ ਇਹ ਜਾਗਰੂਕਤਾ ਵੀਡੀਓ ਇਸ ਵਿਭਾਗ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਹੀ ਹਿੱਸਾ ਹੈ।
ਪ੍ਰੀਤ ਕੋਹਲੀ ਨੇ ਦੱਸਿਆ ਕਿ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਜੇਤੂਆਂ ਨੂੰ ਵਿਭਾਗ ਵਲੋਂ ਟਰਾਫੀ ਅਤੇ ਸਰਟੀਫਿਕੇਟਾਂ ਨਾਲ ਲਾਕ ਡਾਊਨ ਦੇ ਬਾਅਦ ਸਨਮਾਨਿਤ ਕੀਤਾ ਜਾਵੇਗਾ।
Punjab Post Daily Online Newspaper & Print Media