ਪਠਾਨਕੋਟ, 9 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੁੱਖੀ ਅਤੇ ਦੁੱਬਈ ਦੇ ਉਘੇ ਸਿੱਖ ਕਾਰੋਬਾਰੀ ਡਾ. ਐਸ.ਪੀ ਸਿੰਘ
ਉਬਰਾਏ ਵਲੋਂ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਕੀਤੇ ਜਾ ਰਹੇ ਅਹਿਮ ਉਪਰਾਲਿਆ ਦੇ ਤਹਿਤ ਸੂਬੇ ਦੇ ਪੁਲਿਸ ਅਤੇ ਸਿਵਲ ਪ੍ਰਸ਼ਾਸ਼ਨ ਸਮੇਤ ਸਿਹਤ ਵਿਭਾਗ ਦੇ ਮੈਡੀਕਲ ਸਟਾਫ਼ ਤੇ ਦਿਨ ਰਾਤ ਸੜਕਾਂ ‘ਤੇ ਡਿਊਟੀ ਨਿਭਾਅ ਰਹੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਡਾ. ਐਸ.ਪੀ ਸਿੰਘ ਓੁਬਰਾਏ ਵਲੋ ਭੇਜੇ ਗਏ ਸੈਨੀਟਾਈਜ਼ਰ ਦੇ ਡੱਬੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਜ਼ਿਲਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਤੇ ਸਕੱਤਰ ਤਵਿੰਦਰ ਸਿੰਘ ਵਲੋਂ ਡੀ.ਸੀ ਦਫ਼ਤਰ ਵਿਖੇ ਜਿਲੇ ਦੇ ਸਹਾਇਕ ਕਮਿਸ਼ਨਰ ਪ੍ਰਿਥੀ ਸਿੰਘ ਤੇ ਡਿਪਟੀ ਕਮਿਸ਼ਨਰ ਦੇ ਪੀ.ਏ ਜਤਿੰਦਰ ਸ਼ਰਮਾ ਨੂੰ ਭੇਟ ਕੀਤੇ ਗਏ।ਸਹਾਇਕ ਕਮਿਸ਼ਨਰ ਪ੍ਰਿਥੀ ਸਿੰਘ ਨੇ ਡਾ. ਉਬਰਾਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਔਖੀ ਘੜ੍ਹੀ ਮਾਨਵਤਾ ਦੀ ਸੇਵਾ ਦੇ ਲਈ ਕੀਤੇ ਜਾ ਰਹੇ ਕਾਰਜ਼ ਬਹੁਤ ਹੀ ਸਲਾਘਾਯੋਗ ਓੁਪਰਾਲਾ ਹੈ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media