5 ਆਰ.ਟੀ.ਪੀ.ਸੀ.ਆਰ ਅਤੇ 4 ਆਰ.ਐਨ.ਏ ਐਕਸਟਰੈਕਸ਼ਨ ਮਸ਼ੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਤੇ ਅੰਮ੍ਰਿਤਸਰ ਸਥਾਪਤ
ਚੰਡੀਗੜ, 10 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਦੁਨੀਆਂ ਭਰ ਵਿੱਚ ਚਿੰਤਾ ਦਾ ਵਿਸਾ ਬਣੇ ਹੋਏ ਕੋਵਿਡ 19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ
ਸੱਕੀ ਮਰੀਜਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਅਤੇ 4 ਆਰ.ਐਨ.ਏ ਐਕਸਟਰੇਕਸਨ ਮਸੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ।ਇਸ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਚ ਹੁਣ ਰੋਜਾਨਾ 400-400 ਟੈਸਟ ਕੀਤੇ ਜਾ ਸਕਣਗੇ।
ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਟਾਕਰੇ ਲਈ ਜੰਗੀ ਪੱਧਰ ‘ਤੇ ਤਿਆਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਲਈ 5 ਆਰ.ਟੀ.ਪੀ.ਸੀ.ਆਰ ਮਸੀਨਾਂ ਦੀ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਇਸ ਤਰਾਂ ਹੁਣ ਰਾਜ ਵਿੱਚ ਕੁਲ 8 ਆਰ.ਟੀ.ਪੀ.ਸੀ.ਆਰ ਮਸ਼ੀਨਾਂ ਹੋ ਗਈਆਂ ਹਨ।ਇਸ ਤੋਂ ਇਲਾਵਾ 4 ਆਰ.ਐਨ.ਏ. ਐਕਸਟਰੇਕਸਨ ਮਸੀਨਾਂ ਵੀ ਤਕਰੀਬਨ 1.26 ਕਰੋੜ ਦੀ ਲਾਗਤ ਨਾਲ ਖ੍ਰੀਦੀਆਂ ਗਈਆਂ ਹਨ ਅਤੇ ਇਹ ਮਸੀਨਾਂ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਸਥਾਪਤ ਕਰ ਦਿੱਤੀਆਂ ਗਈਆਂ ਹਨ ਜਿਸ ਸਦਕੇ ਹੁਣ ਪੰਜਾਬ ਰਾਜ ਵਿੱਚ ਕੁੱਲ 800 ਟੈਸਟ ਰਜ਼ਾਨਾ ਹੋਣਗੇ।
ਤਿਵਾੜੀ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਪਟਿਆਲਾ ਦੀ ਲੈਬ ਵਿੱਚ ਹੁਣ ਤੱਕ ਕੁੱਲ 1958 ਟੈਸਟ ਕੀਤੇ ਜਾ ਚੁੱਕੇ ਹਨ।ਇਸ ਤੋਂ ਇਲਾਵਾ ਮੈਡੀਕਲ ਕਾਲਜ ਫਰੀਦਕੋਟ ਵਿਖੇ ਟੈਸਟ ਸੁਰੂ ਕਰਨ ਲਈ ਆਈ.ਸੀ.ਐਮ.ਆਰ ਤੋਂ ਪ੍ਰਵਾਨਗੀ ਦੀ ਮੰਗ ਕੀਤੀ ਗਈ ਹੈ ਜੇਕਰ ਇਹ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਇਥੇ ਰੋਜ਼ਾਨਾ 40 ਟੈਸਟ ਕਰਨ ਨਾਲ ਸ਼ੁਰੂਆਤ ਕੀਤੀ ਜਾਵੇਗੀ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media