ਪਟਿਆਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਸ਼ਾਮ ਤੋਂ ਹੁਣ ਤੱਕ ਕੋਰੋਨਾ ਜਾਂਚ ਲਈ ਭੇਜੇ ਕੁੱਲ 33 ਸੈਂਪਲਾਂ ਵਿਚੋਂ 11 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ।ਉਹਨਾਂ ਦੱਸਿਆ ਕਿ ਹੁਣ ਤੱਕ ਕੋਰੋਨਾ ਜਾਂਚ ਲਈ ਲਏ ਜ਼ਿਲ੍ਹੇ ਦੇ 103 ਸੈਂਪਲਾਂ ਵਿਚੋਂ ਇੱਕ ਪਾਜ਼ਟਿਵ ਅਤੇ 80 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ ਅਤੇ 22 ਦੀ ਰਿਪੋਰਟ ਆਉਣੀ ਬਾਕੀ ਹੈ। ਡਾ: ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਜਲਦੀ ਪਛਾਣ ਲਈ ਟੈਸਟਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …