ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਜੋਕੇ
ਵਿਸ਼ਵ ਸੰਕਟ ਸਮੇਂ ਸ਼੍ਰੋਮਣੀ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਲੰਗਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ 51 ਹਜ਼ਾਰ ਰੁਪਏ ਭੇਟ ਕੀਤੇ ਹਨ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਨੁਸਾਰ ਸਿੰਘ ਸਾਹਿਬ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਕੌਮ ਲਈ ਇਹ ਇੱਕ ਵੱਡਾ ਸੁਨੇਹਾ ਹੈ, ਜਿਸ ਤੋਂ ਸਾਨੂੰ ਪ੍ਰੇਰਣਾ ਲੈਣੀ ਚਾਹੀਦੀ ਹੈ।
ਦੱਸਣਯੋਗ ਹੈ ਕਿ ਅਮਰੀਕਾ ਨਿਵਾਸੀ ਜਰਨੈਲ ਸਿੰਘ ਗਿਲਜ਼ੀਆਂ ਵੱਲੋਂ ਪੰਜ ਲੱਖ ਰੁਪਏ, ਅੰਮ੍ਰਿਤਸਰ ਨਿਵਾਸੀ ਗੁਰਦੀਪ ਸਿੰਘ ਵੱਲੋਂ 50 ਹਜ਼ਾਰ, ਗਿਆਨੀ ਜਸਵੰਤ ਸਿੰਘ ਕਥਾਵਾਚਕ ਵੱਲੋਂ 21 ਹਜ਼ਾਰ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ 21 ਹਜ਼ਾਰ ਰੁਪਏ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਲਈ ਭੇਟਾ ਕੀਤੇ ਗਏ ਹਨ।
Check Also
ਮਿਉਂਸਿਪਲ ਕਾਰਪੋਰੇਸ਼ਨ ਵਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ ਗੈਰ-ਕਾਨੂੰਨੀ ਸੰਡੇ ਬਜ਼ਾਰ ਖਿਲਾਫ਼ ਕਾਰਵਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ) – ਮਿਉਂਸਿਪਲ ਕਾਰਪੋਰੇਸ਼ਨ ਅੰਮ੍ਰਿਤਸਰ ਵੱਲੋਂ ਸੈਲੀਬ੍ਰੇਸ਼ਨ ਮਾਲ ਤੋਂ ਚੌਂਕ ਤੱਕ …
Punjab Post Daily Online Newspaper & Print Media