ਕੋਈ ਵੀ ਧਾਰਮਿਕ ਇਕੱਠ ਕਰਨ ਦੀ ਇਜ਼ਾਜਤ ਨਹੀਂ ਹੋਵੇਗੀ-ਜਿਲ੍ਹਾ ਮੈਜਿਸਟਰੇਟ
ਪਟਿਆਲਾ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੋਰੋਨਾਵਾਇਰਸ ਕੋਵਿਡ-19 ਦੇ ਜੀਵਾਣੂ ਤੋਂ ਬਿਮਾਰੀ ਤੋਂ ਬਚਾਅ ਅਤੇ ਇਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ
ਪਟਿਆਲਾ ਵਿਖੇ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਜ਼ਿਲ੍ਹਾ ਮੈਜਿਸਟਰੇਟ ਨੇ ਡਿਜ਼ਾਸਟਰ ਮੈਨੇਜਮੈਂਟ ਐਕਟ-2005 ਤਹਿਤ ਜ਼ਿਲ੍ਹਾ ਪਟਿਆਲਾ ਦੀ ਹੱਦ ਵਿੱਚ ਪੈਂਦੇ ਸਮੂਹ ਧਾਰਮਿਕ ਅਸਥਾਨਾਂ ਨੂੰ ਅਗਲੇ ਹੁਕਮਾਂ ਤੱਕ ਆਮ ਲੋਕਾਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ।ਇਸ ਤੋਂ ਬਿਨ੍ਹਾਂ ਜ਼ਿਲ੍ਹੇ ਵਿੱਚ ਕੋਈ ਵੀ ਧਾਰਮਿਕ ਇਕੱਠ ਵੀ ਨਹੀਂ ਹੋਵੇਗਾ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਕੋਰੋਨਾਵਾਇਰਸ ਦੀ ਬਿਮਾਰੀ ਨੂੰ ਰੋਕਣ ਲਈ ਐਪੀਡੈਮਿਕ ਡੀਸੀਜ਼ ਐਕਟ 1897 ਅਧੀਨ ਜਾਰੀ ਦਿਸ਼ਾ ਨਿਰਦੇਸ਼ 5 ਮਾਰਚ 2020 ਤੋਂ ਹੀ ਲਾਗੂ ਹਨ। ਜਦੋਂਕਿ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਮਿਤੀ 9 ਅਪ੍ਰੈਲ 2020 ਨੂੰ ਜਾਰੀ ਹੁਕਮਾਂ ਮੁਤਾਬਕ ਪੰਜਾਬ ਦੇ ਸਾਰੇ ਧਾਰਮਿਕ ਅਸਥਾਨਾਂ ਨੂੰ ਆਮ ਲੋਕਾਂ ਲਈ ਬੰਦ ਕਰਨ ਅਤੇ ਕੋਈ ਵੀ ਧਾਰਮਿਕ ਇਕੱਠ ਨਾ ਕਰਨ ਲਈ ਪਾਬੰਦੀ ਲਗਾਈ ਗਈ ਹੈ।
Punjab Post Daily Online Newspaper & Print Media