ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ ਨੇ ਮੁੱਖ ਮੰਤਰੀ ਰਿਲੀਫ ਫੰਡ ‘ਚ ਦਿੱਤੀ ਇੱਕ ਦਿਨ ਦੀ ਤਨਖਾਹ
ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਵੱਖ-ਵੱਖ ਵਰਗਾਂ ਦੇ ਪੈਨਸ਼ਨਰਾਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ
ਬੈਂਕਾਂ ਰਾਹੀਂ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਕੋਵਿਡ-19 ਦੀਆਂ ਬੰਦਿਸ਼ਾਂ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਲਾਭਪਾਤਰੀਆਂ ਨੂੰ ਵਪਾਰਕ ਪ੍ਰਤੀਨਿਧੀਆਂ ਰਾਹੀਂ ਪੈਨਸ਼ਨਾਂ ਵੰਡੀ ਜਾ ਰਹੀ ਹੈ।
ਜਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂੰ ਨੇ ਦੱਸਿਆ ਕਿ ਮਾਰਚ 2020 ਦੀ ਅਦਾਇਗੀ ਦਾ ਕੰਮ ਪੁੂਰਾ ਹੋ ਚੁੱਕਾ ਹੈ, ਜਿਸ ਵਿੱਚ 1 ਲੱਖ 10 ਹਜ਼ਾਰ ਤੋਂ ਵੱਧ ਪੈਨਸ਼ਨਰਾਂ ਨੂੰ 8 ਕਰੋੜ 28 ਲੱਖ ਰੁਪਏ, 31963 ਵਿਧਵਾ ਪੈਨਸ਼ਨਰਾਂ ਨੂੰ 2 ਕਰੋੜ 39 ਲੱਖ ਰੁਪਏ, 11950 ਦਿਵਿਆਂਗ ਪੈਨਸ਼ਨਰਾਂ ਨੂੰ 89 ਲੱਖ 62 ਹਜ਼ਾਰ ਰੁਪਏ, 7697 ਆਸ਼ਰਿਤ ਬੱਚਿਆਂ ਨੂੰ 57 ਲੱਖ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਉਨਾਂ ਦੱਸਿਆ ਕਿ ਅਪ੍ਰੈਲ ਮਹੀਨੇ ਦੀ ਅਦਾਇਗੀ ਲਈ ਵੀ ਮੁੱਖ ਮੰਤਰੀ ਵੱਲੋਂ ਬੀਤੇ ਦਿਨ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਅਤੇ ਵਿੱਤ ਵਿਭਾਗ ਨੇ ਉਸ ਲਈ ਵੀ ਪੈਸਾ ਭੇਜ ਦਿੱਤਾ ਹੈ।ਆਉਂਦੇ ਦਿਨਾਂ ਵਿੱਚ ਜਿਲ੍ਹਾ ਪੱਧਰ ‘ਤੇ ਪੈਨਸ਼ਨਰਾਂ ਨੂੰ ਸਾਰੀ ਅਦਾਇਗੀ ਕਰ ਦਿੱਤੀ ਜਾਵੇਗੀ।
Punjab Post Daily Online Newspaper & Print Media