Saturday, September 26, 2026

ਬੁਢਲਾਡਾ ਦੇ 11 ਪਾਜ਼ਟਿਵ ਮਰੀਜ਼ਾਂ ਦੇ ਸੰਪਰਕ ‘ਚ ਆਏ ਵਿਅਕਤੀ ਪ੍ਰਸ਼ਾਸਨ ਨਾਲ ਖੁੱਦ ਸੰਪਰਕ ਕਰਨ-ਡੀ.ਸੀ

ਬੁਢਲਾਡਾ/ ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਮਾਨਸਾ ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 11 ਵਿਅਕਤੀਆਂ ਦੇ ਕੋਰੋਨਾ ਪਾਜ਼ਟਿਵ DC Gurpal Singh Chahalਆਉਣ ਤੋਂ ਬਾਅਦ ਬੁਢਲਾਡਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮਾਨਸਾ ਗੁਰਪਾਲ ਸਿੰਘ ਚਹਿਲ ਨੇ ਐਸ.ਡੀ.ਐਮ ਬੁਢਲਾਡਾ ਆਦਿਤਯ ਡੇਚਲਵਾਲ ਅਤੇ ਡੀ.ਐਸ.ਪੀ ਬੁਢਲਾਡਾ ਜਸਪਿੰਦਰ ਸਿੰਘ ਗਿੱਲ ਨਾਲ ਮੀਟਿੰਗ ਕੀਤੀ।
            ਡਿਪਟੀ ਕਮਿਸ਼ਨਰ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਕਿਹਾ ਕਿ ਬੁਢਲਾਡਾ ਵਿਖੇ ਪਹਿਲਾਂ 5 ਵਿਅਕਤੀ ਕੋਰੋਨਾ ਪਾਜ਼ਟੀਵ ਪਾਏ ਗਏ ਸਨ ਅਤੇ ਹੁਣ 6 ਹੋਰ ਕੋਰੋਨਾ ਪਾਜ਼ਟਿਵ ਮਿਲੇ ਹਨ।ਉਨ੍ਹਾਂ ਦੱਸਿਆ ਕਿ ਇਨ੍ਹਾਂ 11 ਵਿਅਕਤੀਆਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਇਲਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਅਤੇ ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬੁਢਲਾਡਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ।
            ਡਿਪਟੀ ਕਮਿਸ਼ਨਰ ਚਹਿਲ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਇਨ੍ਹਾਂ ਪੋਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਸਬੰਧੀ ਜਾਣਕਾਰੀ ਇਕੱਤਰ ਕਰਨ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕੀਤਾ ਜਾਵੇ।ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਪਜ਼ਟਿਵ ਵਿਅਕਤੀਆਂ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਖੁਦ ਅੱਗੇ ਆ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਹਿੱਤ ਲਿਆਵੇ, ਤਾਂ ਜੋ ਉਨ੍ਹਾਂ ਦੇ ਸੈਂਪਲ ਲਏ ਜਾ ਸਕਣ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …