Friday, September 25, 2026

ਜਿਲ੍ਹਾ ਸੰਗਰੂਰ ‘ਚ ਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 2 ਹੋਈ

ਕੱਲ੍ਹ ਗੱਗੜਪੁਰ ‘ਚ ਤੇ ਹੁਣ ਦਹਿਲੀਜ਼ ਕਲਾਂ ‘ਚ ਮਰੀਜ਼ਾਂ ਦੀ ਰਿਪੋਰਟ ਆਈ ਪਾਜ਼ਟਿਵ

ਸੰਗਰੂਰ/ ਲੌਂਗੋਵਾਲ, 10 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਅਹਿਮਦਗੜ੍ਹ ਦੇ ਪਿੰਡ ਦਹਿਲੀਜ਼ ਕਲਾਂ ਦੇ ਇਕ ਵਸਨੀਕ ਦਾ ਟੈਸਟ ਪਾਜ਼ਟਿਵ ਆਉਣ Ghan Shyam Thori DCਮਗਰੋਂ ਜਿਲ੍ਹਾ ਸੰਗਰੂਰ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਵਿਅਕਤੀਆਂ ਦੀ ਗਿਣਤੀ 2 ਹੋ ਗਈ ਹੈ।ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਨਾਗਰਿਕਾਂ ਨੂੰ ਅਪੀਲ ਹੈ ਕਿ ਜੋ ਵੀ ਇਸ ਵਿਅਕਤੀ ਦੇ ਸੰਪਰਕ ਵਿੱਚ ਆਇਆ ਹੈ ਉਹ ਸਵੈ ਇਕਾਂਤਵਾਸ ਕਰ ਲਵੇ ਅਤੇ ਇਸ ਸਬੰਧੀ ਸੂਚਨਾ ਹੈਲਪਲਾਈਨ ਨੰਬਰ 01672-232304 ‘ਤੇ ਦਿੱਤੀ ਜਾਵੇ ਤਾਂ ਜੋ ਸੈਂਪਲ ਲੈ ਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮ ਹਨ ਅਤੇ ਪੀੜਤ ਵਿਅਕਤੀ ਦੇ ਸੰਪਰਕ ਵਿਚ ਆਏ ਵਿਅਕਤੀਆਂ ਸਬੰਧੀ ਕੰਟੈਕਟ ਟਰੇਸਿੰਗ ਚੱਲ ਰਹੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜਿਲ੍ਹਾ ਸੰਗਰੂਰ ਵਿੱਚ ਕੁਲ 211 ਸ਼ੱਕੀ ਮਾਮਲੇ ਆਏ ਹਨ, ਜਿਨ੍ਹਾਂ ਵਿਚੋਂ 146 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 63 ਦੀ ਰਿਪੋਰਟ ਆਉਣੀ ਬਾਕੀ ਹੈ।ਸਿਵਲ ਸਰਜਨ ਡਾ. ਰਾਜ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਪੀੜਤ ਵਿਅਕਤੀਆਂ ਨੂੰ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕੀਤਾ ਗਿਆ ਹੈ ਜਿਥੇ ਇਲਾਜ ਚੱਲ ਰਿਹਾ ਹੈ।
            ਦਹਿਲੀਜ਼ ਕਲਾਂ ਦੇ ਪਾਜ਼ਟਿਵ ਪਾਏ ਗਏ ਵਿਅਕਤੀ ਦੀ ਕੀਤੀ ਗਈ ਕੰਟੈਕਟ ਟਰੇਸਿੰਗ ਦੌਰਾਨ ਸਾਹਮਣੇ ਆਇਆ ਕਿ ਇਹ ਵਿਅਕਤੀ ਮੂਲ ਰੂਪ ਵਿੱਚ ਦਿੱਲੀ ਦਾ ਵਸਨੀਕ ਹੈ ਅਤੇ 4 ਮਾਰਚ ਤੋਂ ਹੁਣ ਤੱਕ ਮਲੇਰਕੋਟਲਾ, ਪਹੀੜ, ਘੁੰਗਰਾਣਾ, ਕਿਲਾ ਰਾਏਪੁਰ, ਸਰੀਅ, ਹਨਫੀਆ ਮਸਜਿਦ ਅਹਿਮਦਗੜ੍ਹ, ਨੂਰਾਨੀ ਮਸਜਿਦ ਅਹਿਮਦਗੜ੍ਹ, ਦਹਿਲੀਜ਼ ਮੁਹੰਮਦੀ ਮਸਜਿਦ, ਦਹਿਲੀਜ਼ ਨੂਰਾਨੀ ਮਸਜਿਦ, ਦਹਿਲੀਜ਼ ਅਲਕਰੀਮ ਮਸਜਿਦ ਵਿੱਚ ਰਿਹਾ ਸੀ।ਸੰਗਰੂਰ ਪ੍ਰਸਾਸ਼ਨ ਵਲੋਂ ਇਸ ਸਬੰਧੀ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …