Saturday, September 26, 2026

ਵਿਧਾਇਕ ਚੀਮਾ ਅਤੇ ਐਸ.ਡੀ.ਐਮ ਨੇ ਸਫ਼ਾਈ ਸੇਵਕਾਂ ਦਾ ਕੀਤਾ ਸਨਮਾਨ

ਸੁਲਤਾਨਪੁਰ ਲੋਧੀ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਇਕ ਨਵਤੇਜ ਸਿੰਘ ਚੀਮਾ ਅਤੇ ਐਸ.ਡੀ.ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਵੱਲੋਂ ਇਸ ਔਖੀ PPNJ1004202007ਘੜੀ ਵਿਚ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਵਾਲੇ ਸਫ਼ਾਈ ਸੇਵਕਾਂ ਦਾ ਅੱਜ ਸਨਮਾਨ ਕੀਤਾ ਗਿਆ।ਉਨ੍ਹਾਂ ਨੂੰ ਰਾਸ਼ਨ ਅਤੇ ਹੋਰ ਜ਼ਰੂਰੀ ਵਸਤਾਂ ਵੀ ਮੁਹੱਈਆ ਕਰਵਾਈਆਂ ਗਈਆਂ।ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਸਫ਼ਾਈ ਸੇਵਕਾਂ ਵੱਲੋਂ ਬਹੁਤ ਹੀ ਸ਼ਲਾਘਾਯੋਗ ਭੂਮਿਕਾ ਨਿਭਾਈ ਜਾ ਰੀ ਹੈ, ਜਿਸ ਲਈ ਉਨ੍ਹਾਂ ਦਾ ਮਨੋਬਲ ਉਚਾ ਕਰਨਾ ਅਤੇ ਉਨ੍ਹਾਂ ਦੀ ਹਰੇਕ ਦੁੱਖ-ਤਕਲੀਫ਼ ਵਿਚ ਸਾਥ ਦੇਣਾ ਸਾਡਾ ਫਰਜ਼ ਬਣਦਾ ਹੈ।ਐਸ.ਡੀ.ਐਮ ਡਾ. ਚਾਰੂਮਿਤਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੇ ਗਲ਼ਾਂ ਵਿੱਚ ਹਾਰ ਪਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ।ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਪਰਵਿੰਦਰ ਸਿੰਘ ਪੱਪਾ, ਲਵਲੀ ਧੀਰ, ਰਵਿੰਦਰ ਰਵੀ ਆਦਿ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …