Sunday, June 28, 2026

ਲੰਗਰ ਗੁਰੂ ਰਾਮਦਾਸ ਜੀ ਲਈ ਸਿੰਘ ਸਾਹਿਬਾਨ ਵੱਲੋਂ 31-31 ਹਜ਼ਾਰ ਰੁਪਏ ਭੇਟ

ਅੰਮ੍ਰਿਤਸਰ, 10 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਅਨੀ ਜਗਤਾਰ ਸਿੰਘ ਅਤੇ PPNJ1004202008ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਲਈ 31-31 ਹਜ਼ਾਰ ਰੁਪਏ ਭੇਟ ਕੀਤੇ ਹਨ।ਉਨ੍ਹਾਂ ਲੰਗਰ ਸੇਵਾ ਲਈ ਇਸ ਰਾਸ਼ੀ ਦੇ ਚੈਕ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਦੀ ਹਾਜ਼ਰੀ ਵਿੱਚ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੂੰ ਸੌਂਪੇ ਅਤੇ ਕਰੋਨਾ ਮਹਾਂਮਾਰੀ ਤੋਂ ਛੁਟਕਾਰੇ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ।ਸਿੰਘ ਸਾਹਿਬਾਨ ਨੇ ਕਿਹਾ ਕਿ ਇਸ ਸੰਕਟਮਈ ਸਮੇਂ ਵਿਚ ਲੋੜਵੰਦਾਂ ਨੂੰ ਲੰਗਰ ਮੁਹੱਈਆ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦਾ ਉਪਰਾਲਾ ਸ਼ਲਾਘਾਯੋਗ ਹੈ।ਇਸ ਕਾਰਜ਼ਲਈ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ।ਇਸੇ ਦੌਰਾਨ ਬੀਤੇ ਕੱਲ੍ਹ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵੀ 25 ਹਜ਼ਾਰ ਰੁਪਏ ਲੰਗਰ ਲਈ ਸੇਵਾ ਵਿਚ ਪਾਏ ਗਏ ਹਨ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …