Friday, September 25, 2026

ਪੰਜਵੀਂ ਤੇ ਅੱਠਵੀਂ ਦੇ ਰਹਿੰਦੇ ਪੇਪਰ ਰੱਦ, ਪ੍ਰੀਖਿਆ ਬਿਨਾਂ ਨਤੀਜੇ ਐਲਾਨੇਗਾ ਸਿਖਿਆ ਬੋਰਡ

ਚੰਡੀਗੜ੍ਹ, 10 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿੱਖਿਆ ਮੰਤਰੀ ਨੇ ਕਿਹਾ ਕਿ ਮੰਤਰੀ ਮੰਡਲ ਨੇ ਇਹ ਵੀ ਫੈਸਲਾ ਕੀਤਾ ਕਿ ਪੰਜਵੀਂ ਅਤੇ ਅੱਠਵੀਂ ਜਮਾਤ ਦੇ PSEBਵਿਦਿਆਰਥੀਆਂ ਨੇ ਕਰਫਿਊ ਤੋਂ ਪਹਿਲਾਂ ਜਿਹੜੇ ਪੇਪਰ ਦੇ ਦਿੱਤੇ ਸਨ, ਉਨ੍ਹਾਂ ਦੇ ਆਧਾਰ ‘ਤੇ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਇਨ੍ਹਾਂ ਵਿਦਿਆਰਥੀਆਂ ਨੂੰ ਅਗਲੀਆਂ ਜਮਾਤਾਂ ਵਿੱਚ ਭੇਜ ਦੇਵੇਗਾ।
            ਕੈਬਨਿਟ ਮੰਤਰੀ ਨੇ ਕਿਹਾ ਕਿ ਪੀਐਸਈਬੀ ਨੇ ਕਰਫਿਊ ਲਗਾਉਣ ਤੋਂ ਪਹਿਲਾਂ ਪੰਜਵੀਂ ਜਮਾਤ ਦੇ ਤਿੰਨ ਪੇਪਰ ਲਏ ਸਨ ਅਤੇ ਹੁਣ ਮੰਤਰੀ ਮੰਡਲ ਨੇ ਬਾਕੀ ਰਹਿੰਦੇ ਦੋ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ।ਅੱਠਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਵੀ ਬਕਾਇਆ ਸਨ। ਪਰ ਹੁਣ ਬੋਰਡ ਦੋਵਾਂ ਕਲਾਸਾਂ ਲਈ ਕੋਈ ਹੋਰ ਪੇਪਰ ਲਏ ਬਗ਼ੈਰ ਹੀ ਨਤੀਜਿਆਂ ਦਾ ਐਲਾਨ ਕਰੇਗਾ।

Check Also

26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’

ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …