ਅੰਮ੍ਰਿਤਸਰ, 11 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਪੁਲਿਸ ਨੇ ਕੋਵਿਡ-19 ਸਬੰਧੀ ਰਾਹਤ ਕਾਰਜ਼ਾਂ ਦੀ ਪ੍ਰਭਾਵੀ ਨਿਗਰਾਨੀ ਨੂੰ ਯਕੀਨੀ ਬਣਾਉਣ
ਲਈ ਡਾਇਲ 112 ਵਰਕਰ ਫੋਰਸ ਵਿਚ ਵਲੰਟੀਅਰਾਂ ਨੂੰ ਸ਼ਾਮਿਲ ਕੀਤਾ ਹੈ।ਜਿਸ ਸਦਕਾ ਪੁਲਿਸ ਨੂੰ ਇਨਾਂ ਨੌਜਵਾਨਾਂ ਦਾ ਸਾਥ ਮਿਲਣ ਨਾਲ ਨਾ ਕੇਵਲ ਲੋੜਵੰਦ ਲੋਕਾਂ ਤੱਕ ਪਹੁੰਚ ਸੌਖੀ ਹੋਈ ਹੈ, ਬਲਿਕ ਰਾਤ ਨੂੰ ਕਰਫਿਊ ਲਾਗੂ ਕਰਵਾਉਣ ਵਿੱਚ ਵੀ ਇਹ ਵਲੰਟੀਅਰ ਸਹਾਇਤਾ ਕਰ ਰਹੇ ਹਨ।ਉਕਤ ਜਾਣਕਾਰੀ ਦਿੰਦੇ ਕਮਿਸ਼ਨਰ ਪੁਲਿਸ ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਅੰਮ੍ਰਿਤਸਰ ਸਿਟੀ ਵਿੱਚ 270 ਅਤੇ ਅੰਮ੍ਰਿਤਸਰ ਦਿਹਾਤੀ ਵਿਚ 83 ਵਲੰਟੀਅਰ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰ ਰਹੇ ਹਨ।ਉਨਾਂ ਦੱਸਿਆ ਕਿ ਪੰਜਾਬ ਵਿਚ ਅੰਮ੍ਰਿਤਸਰ ਜਿਲ੍ਹੇ ਨੂੰ ਪਾਇਲਟ ਪ੍ਰਾਜੈਕਟ ਵਜੋਂ ਇਹ ਕੰਮ ਦਿੱਤਾ ਗਿਆ ਸੀ, ਜਿਸ ਵਿਚ ਚੰਗੀ ਸਫਲਤਾ ਪੁਲਿਸ ਨੂੰ ਮਿਲੀ ਹੈ।ਉਨਾਂ ਜਿਲ੍ਹੇ ਦੇ ਹੋਰ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵਲੰਟੀਅਰ ਵਜੋਂ ਆਪਣੇ ਆਪ ਨੂੰ ਪੁਲਿਸ ਕੋਲ ਦਰਜ਼ ਕਰਵਾਉਣ, ਤਾਂ ਜੋ ਇਸ ਔਖੇ ਸਮੇਂ ਪੁਲਿਸ ਦਾ ਸਾਥ ਦੇ ਕੇ ਸਮਾਜ ਦਾ ਭਲਾ ਕੀਤਾ ਜਾ ਸਕੇ।
ਡਾ. ਗਿੱਲ ਨੇ ਦੱਸਿਆ ਕਿ ਇਹ ਡਾਇਲ 112 ਵਲੰਟੀਅਰ ਪੁਲਿਸ ਨੂੰ ਰਾਸ਼ਨ ਪੈਕਟ ਤਿਆਰ ਕਰਨ ਅਤੇ ਉਨ੍ਹਾਂ ਦੀ ਵੰਡ, ਟ੍ਰੈਫਿਕ ਨਿਯੰਤਰਣ ਅਤੇ ਕਰਫਿਊ ਲਾਗੂ ਕਰਵਾਉਣ, ਐਮਰਜੈਂਸੀ ਡਾਕਟਰੀ ਸਹਾਇਤਾ / ਦਵਾਈਆਂ ਮੁਹੱਈਆ ਕਰਵਾਉਣਾ, ਸੈਨੇਟਰੀ ਪੈਡਾਂ ਦੀ ਵੰਡ ਅਤੇ ਡਿਊਟੀ ਤੇ ਤਾਇਨਾਤ ਪੁਲਿਸ ਕਰਮੀਆਂ ਲਈ ਖਾਣੇ ਦੇ ਪੈਕੇਟ ਵੰਡਣ ਸਮੇਤ ਕਈ ਕੰਮਾਂ ਵਿੱਚ ਸਹਾਇਤਾ ਕਰ ਰਹੇ ਹਨ।ਉਨਾਂ ਸਵੈ ਇੱਛਾ ਨਾਲ ਸਮਾਜ ਸੇਵਾ ਲਈ ਅੱਗੇ ਆਉਣ ਵਾਲੇ ਜਵਾਨਾਂ ਦਾ ਧੰਨਵਾਦ ਕਰਦੇ ਕਿਹਾ ਕਿ ਇੰਨਾਂ ਜਵਾਨਾਂ ਦੀ ਸ਼ਮੂਲੀਅਤ ਨਾਲ ਪੁਲਿਸ ਨੂੰ ਵੱਡਾ ਬਲ ਮਿਲਿਆ ਹੈ ਅਤੇ ਸਾਡੀ ਕੰਮ ਕਰਨ ਦੀ ਤਾਕਤ ਦੁੱਗਣੀ ਹੋ ਗਈ ਹੈ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media