ਐਸ.ਏ.ਐਸ ਨਗਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋੋ) – ਜਿਲ੍ਹਾ ਮੈਜਿਸਟਰੇਟ ਗਿਰੀਸ਼ ਦਿਆਲਨ ਨੇ ਮੈਕਸ ਸੁਪਰ ਸਪੈਸੈਲਿਟੀ ਹਸਪਤਾਲ ਫੇਜ਼-6 ਨੂੰ
ਕੋਵਿਡ-19 ਦੇ ਟੈਸਟ ਲਈ ਨਮੂਨੇ ਇਕੱਠੇ ਕਰਨ ਦੀ ਆਗਿਆ ਦਿੱਤੀ।ਉਨਾਂ ਦੱਸਿਆ ਕਿ ਹਸਪਤਾਲ ਪ੍ਰਬੰਧਕ ਇਸ ਸਬੰਧੀ ਪੰਜਾਬ ਸਰਕਾਰ ਅਤੇ ਆਈ.ਸੀ.ਐਮ.ਆਰ ਵਲੋਂ ਜਾਰੀ ਨਿਰਦੇਸ਼ ਦੀ ਪੂਰੀ ਤਰ੍ਹਾਂ ਪਾਲਣਾ ਕਰੇਗਾ।ਇਸ ਤੋਂ ਇਲਾਵਾ, ਨਮੂਨਿਆਂ ਨੂੰ ਇਕੱਤਰ ਕਰਨ ਤੋਂ ਬਾਅਦ ਹਸਪਤਾਲ ਉਨ੍ਹਾਂ ਨੂੰ ਸਰਕਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਟੈਸਟ ਲਈ ਮੈਕਸ ਸੁਪਰ ਸਪੈਸ਼ੈਲਿਟੀ ਹਸਪਤਾਲ ਸਾਕੇਤ ਨਵੀਂ ਦਿੱਲੀ ਭੇਜਿਆ ਜਾਵੇਗਾ।ਹਸਪਤਾਲ ਆਈ.ਸੀ.ਐਮ.ਆਰ ਅਤੇ ਸਰਕਾਰ ਦੁਆਰਾ ਨਿਰਧਾਰਤ ਰੇਟਾਂ ਅਨੁਸਾਰ ਚਾਰਜ਼ ਲਵੇਗਾ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media