Saturday, June 27, 2026

ਮੁੰਡੀ ਖਰੜ ਦੀ ਇਕ ਮਹਿਲਾ ਦੀ ਮੌਤ ਤੋਂ ਬਾਅਦ ਕੋਰੋਨਾਵਾਇਰਸ ਦੀ ਰਿਪੋਰਟ ਆਈ ਪਾਜ਼ਟਿਵ

ਐਸ.ਏ.ਐਸ ਨਗਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋੋ) – ਮੁੰਡੀ ਖਰੜ ਦੀ ਰਹਿਣ ਵਾਲੀ ਇਕ 78 ਸਾਲਾ ਮਹਿਲਾ ਜੋ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ, ਦੀ Corona Virusਮੌਤ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਲਈ ਰਿਪੋਰਟ ਪਾਜ਼ਟਿਵ ਪਾਈ ਗਈ। ਉਕਤ ਮਹਿਲਾ ਨੂੰ ਸਿਵਲ ਹਸਪਤਾਲ ਖਰੜ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ 7 ਅਪ੍ਰੈਲ 2020 ਨੂੰ ਉਸ ਦੀ ਮੌਤ ਹੋ ਗਈ ਸੀ।
              ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਉਸ ਦੇ ਸਰੀਰ ਦਾ ਅੰਤਿਮ ਸੰਸਕਾਰ ਪ੍ਰੋਟੋਕੋਲ ਦੇ ਅਨੁਸਾਰ ਕੀਤਾ ਗਿਆ।ਉਹਨਾਂ ਆਖਿਆ ਕਿ ਮ੍ਰਿਤਕ ਮਹਿਲਾ ਦੇ ਮੁਢਲੇ ਸੰਪਰਕਾਂ ਦਾ ਪਤਾ ਲਗਾਇਆ ਗਿਆ ਹੈ ਅਤੇ ਨਮੂਨਾ ਲਏ ਜਾਣਗੇ।ਹੁਣ ਜਿਲ੍ਹੇ ਵਿੱਚ ਕੁੱਲ ਪਾਜ਼ਟਿਵ ਮਾਮਲਿਆਂ ਦੀ ਗਿਣਤੀ 2 ਮੌਤਾਂ ਦੇ ਨਾਲ 38 ‘ਤੇ ਪਹੁੰਚ ਗਈ। ਇਸ ਤੋਂ ਇਲਾਵਾ 5 ਮਰੀਗ਼ਾਂ ਦੇ ਠੀਕ ਹੋਣ ਨਾਲ ਹੁਣ ਐਕਟਿਵ ਕੇਸਾਂ ਦੀ ਗਿਣਤੀ 31 ਹੋ ਗਈ ਹੈ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …