ਗੁਰਦਾਸਪੁਰ, 11 ਅਪਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਗੁਰਦਾਸਪੁਰ ਡਾ. ਕਿਸ਼ਨ ਚੰਦ ਨੇ ਕਿਹਾ ਹੈ ਕਿ ਜ਼ਿਲੇ ਅੰਦਰ ਕਰੋਨਾ ਵਾਇਰਸ ਦਾ ਕੋਈ
ਪੋਜ਼ਟਿਵ ਮਰੀਜ ਨਹੀਂ ਹੈ, ਪਰ ਸਾਵਧਾਨੀ ਵਜੋਂ ਸਾਨੂੰ ਸੁਚੇਤ ਹੋ ਕੇ ਰਹਿਣ ਦੀ ਜਰੂਰਤ ਹੈ।ਉਨਾਂ ਦੱਸਿਆ ਕਿ ਜਿਲੇ ਦੇ 38 ਸ਼ੱਕੀ ਮਰੀਜ਼ਾਂ ਵਿਚੋਂ 33 ਮਰੀਜਾਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 5 ਦੀ ਰਿਪੋਰਟ ਆਉਣੀ ਬਾਕੀ ਹੈ।
ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋ ਕਰੋਨਾ ਵਾਇਰਸ ਨਾਲ ਨਜਿੱਠਣ ਲਈ ਸਮੂਹ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਵਲੋਂ ਦਿਨ ਰਾਤ ਅਭਿਆਨ ਚਲਾਇਆ ਜਾ ਰਿਹਾ ਹੈ।ਲੋਕ ਕਰੋਨਾ ਵਾਇਰਸ ਤੋਂ ਘਬਰਾਉਣ ਨਾ ਸਗੋਂ ਇਸ ਪ੍ਰਤੀ ਸੁਚੇਤ ਹੋਣ।ਸਿਵਲ ਸਰਜਨ ਨੇ ਕਿਹਾ ਕਿ ਸ਼ੋਸਲ ਡਿਸਟੈਂਸ਼ ਨੂੰ ਮੈਨਟੇਨ ਕਰਕੇ ਮਾਸਕ ਲਾਜ਼ਮੀ ਤੋਰ ਤੇ ਲਗਾਇਆ ਜਾਵੇ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media