Tuesday, July 14, 2026

ਜਿਲ੍ਹਾ ਮੈਜਿਸਟਰੇਟ ਨੇ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਪਾਉਣਾ ਕੀਤਾ ਲਾਜ਼ਮੀ

ਸੰਗਰੂਰ, 12 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਸਿੰਘ) – ਕੋਵਿਡ-19 ਦੀ ਰੋਕਥਾਮ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਅਤੇ ਜਨਤਕ ਸੁਰੱਖਿਆ ਦੇ Corona Virusਮੱਦੇਨਜ਼ਰ ਜ਼ਿਲ੍ਹੇ ਦੀ ਹੱਦ ਵਿੱਚ ਹਰ ਵਿਅਕਤੀ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ।ਜ਼ਿਲ੍ਹਾ ਮੈਜਿਸਟ੍ਰੇਟ ਘਨਸ਼ਿਆਮ ਥੋਰੀ ਨੇ ਜਾਰੀ ਹੁਕਮਾਂ ਵਿੱਚ ਕਿਹਾ ਕਿ ਹਰ ਵਿਅਕਤੀ ਆਪਣੇ ਘਰ ਰਹੇ ਅਤੇ ਜੋ ਵਿਅਕਤੀ ਆਪਣੇ ਘਰ ਤੋਂ ਕਿਸੇ ਐਮਰਜੈਂਸੀ ਕਾਰਨ ਬਾਹਰ ਜਾਂਦਾ ਹੈ ਤਾਂ ਉਸ ਦਾ ਮਾਸਕ ਪਾਉਣਾ ਲਾਜ਼ਮੀ ਹੈ।
ਉਨਾਂ ਕਿਹਾ ਕਿ ਹਰ ਵਿਅਕਤੀ ਲਈ ਕਿਸੇ ਜਨਤਕ ਸਥਾਨ, ਗਲੀਆਂ, ਹਸਪਤਾਲ, ਦਫ਼ਤਰ, ਮਾਰਕੀਟ, ਕਾਰਖਾਨੇ ਆਦਿ ਵਿੱਚ ਜਾਣ ਸਮੇਂ ਟ੍ਰਿਪਲ ਲੇਅਰ ਮਾਸਕ ਜਾਂ ਸੂਤੀ ਕੱਪੜੇ ਦਾ ਮਾਸਕ ਪਹਿਨਣਾ ਜ਼ਰੂਰੀ ਹੈ।ਕਿਸੇ ਵੀ ਤਰ੍ਹਾਂ ਦੇ ਵਾਹਨ ਵਿਚ ਸਫ਼ਰ ਕਰਨ ਸਮੇਂ ਵੀ ਇਹ ਮਾਸਕ ਪਾਉਣਾ ਲਾਜ਼ਮੀ ਹੈ।ਘਰ ਵਿਚ ਸੂਤੀ ਕੱਪੜੇ ਤੋਂ ਤਿਆਰ ਕੀਤਾ ਮਾਸਕ ਰੋਜ਼ਾਨਾ ਸਾਬਣ ਜਾਂ ਡਿਟਰਜੈਂਟ ਨਾਲ ਧੋ ਕੇ ਦੁਬਾਰਾ ਵਰਤਿਆ ਜਾ ਸਕਦਾ ਹੈ।ਜੇ ਮਾਸਕ ਨਹੀਂ ਹੈ ਤਾਂ ਦੂਹਰਾ ਕੀਤਾ ਰੁਮਾਲ, ਪਰਨਾ ਅਤੇ ਔਰਤਾਂ ਵਲੋਂ ਦੂਹਰੀ ਪਰਤ ਦੇ ਦੁਪੱਟੇ ਜਾਂ ਚੁੰਨੀ ਦੀ ਵਰਤੋਂ ਕੀਤੀ ਜਾ ਸਕਦੀ ਹੈ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …