Sunday, August 30, 2026

ਪ੍ਰਾਈਵੇਟ ਸਕੂਲਾਂ ਨੂੰ ਫ਼ੀਸਾਂ ਸਬੰਧੀ ਅੰਤਿਮ ਮਿਤੀ ਦੁਬਾਰਾ ਮਿਥਣ ਦੀ ਹਦਾਇਤ

ਕਪੂਰਥਲਾ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉਪਲ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ Deepti Uppal DCਕੁਝ ਪ੍ਰਾਈਵੇਟ ਸਕੂਲਾਂ ਵੱਲੋਂ ਅਕਾਦਮਿਕ ਸੈਸ਼ਨ 2020-21 ਦੇ ਦਾਖ਼ਲਿਆਂ ਸਬੰਧੀ ਫੀਸਾਂ ਦੀ ਮੰਗ ਕੀਤੀ ਜਾ ਰਹੀ ਹੈ।ਰਾਜ ਵਿਚ ਕੋਰੋਨਾ ਵਾਇਰਸ ਕਾਰਨ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਡਾਇਰੈਕਟਰ, ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਹੁਕਮ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਗੈਰ-ਸਰਕਾਰੀ ਵਿੱਦਿਅਕ ਸੰਸਥਾਵਾਂ ਨੂੰ ਮਾਪਿਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਅੰਤਿਮ ਮਿਤੀ ਨੂੰ ਰੀਸ਼ਡਿੳੂਲ ਕਰਨ ਦੀ ਹਦਾਇਤ ਕੀਤੀ ਹੈ।ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਹਾਲਾਤ ਸੁਧਰਨ ਉਪਰੰਤ ਸਬੰਧਤ ਵਿਦਿਆਰਥੀਆਂ ਦੇ ਮਾਪਿਆਂ ਨੂੰ ਦਾਖ਼ਲਿਆਂ ਦੀ ਫ਼ੀਸ ਜਮ੍ਹਾਂ ਕਰਾਉਣ ਲਈ ਇਕ ਮਹੀਨੇ ਦਾ ਸਮਾਂ ਜ਼ਰੂਰ ਉਪਲਬੱਧ ਕਰਵਾਇਆ ਜਾਵੇ ਅਤੇ ਫੀਸ ਲੈਣ ਸਮੇਂ ਕੋਈ ਵਾਧੂ ਜ਼ੁਰਮਾਨਾ ਆਦਿ ਨਾ ਲਗਾਇਆ ਜਾਵੇ।ਇਸ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਮਿਲਣ ’ਤੇ ਸਬੰਧਤ ਸਕੂਲਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …