Tuesday, July 14, 2026

ਆਈ.ਜੀ ਔਲਖ ਤੇ ਐਸ.ਐਸ.ਪੀ ਸਿੱਧੂ ਨੇ ਖ਼ੁਦ ਕੀਤੀ ਨਿਹੰਗਾਂ ਖਿਲਾਫ ਉਪਰੇਸ਼ਨ ਦੀ ਅਗਵਾਈ

ਥਾਣਾ ਪਸਿਆਣਾ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਦਰਜ਼ ਕੀਤੇ ਗਏ ਕੇਸ

ਰਾਜਪੁਰਾ / ਪਟਿਆਲਾ 12 ਅਪ੍ਰੈਲ (ਪੰਜਾਬ ਪੋਸਟ – ਡਾ. ਗੁਰਵਿੰਦਰ ਅਮਨ) – ਆਈ.ਜੀ ਪੁਲਿਸ ਪਟਿਆਲਾ ਜਤਿੰਦਰ ਸਿੰਘ ਔਲਖ ਅਤੇ ਜ਼ਿਲ੍ਹਾ ਪੁਲਿਸ ਮੁਖੀ

File Photo
File Photo

ਮਨਦੀਪ ਸਿੰਘ ਸਿੱਧੂ ਨੇ ਖ਼ੁਦ ਅਤੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਪੂਰਾ ਇਹਤਿਆਤ ਵਰਤਦਿਆਂ ਗੁਰੂ ਘਰ ਦੀ ਮਰਿਆਦਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਮੱਦੇਨਜ਼ਰ ਨੇੜਲੀ ਅਕਾਲ ਅਕੈਡਮੀ ਦੀ ਇਮਾਰਤ ਦੇ ਉਪਰ ਚੜ੍ਹ ਕੇ ਪਹਿਲਾਂ ਸਪੀਕਰ ਨਾਲ ਅਨਾਊਂਸਮੈਂਟ ਕਰਕੇ ਅਪੀਲ ਕੀਤੀ ਕਿ ਪੁਲਿਸ ਨੂੰ ਸਹਿਯੋਗ ਦਿੱਤਾ ਜਾਵੇ।ਇਸ ਤੋਂ ਬਿਨ੍ਹਾਂ ਪੁਲਿਸ ਨੇ ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਬਰਾਂ ਨੂੰ ਵੀ ਨਾਲ ਲਿਆ ਤਾਂ ਕਿ ਬਿਨ੍ਹਾਂ ਕਿਸੇ ਖੂਨ ਖਰਾਬੇ ਦੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ।ਪਰੰਤੂ ਇਨ੍ਹਾਂ ਵਿਅਕਤੀਆਂ ਨੇ ਕਿਸੇ ਦੀ ਵੀ ਨਾ ਸੁਣੀ।
        ਔਲਖ ਨੇ ਦੱਸਿਆ ਕਿ ਡੇਰੇ ਦੇ ਮੁਖੀ ਬਲਵਿੰਦਰ ਸਿੰਘ ਨੇ ਐਸ.ਐਸ.ਪੀ ਸਮੇਤ ਹੋਰ ਪੁਲਿਸ ਅਧਿਕਾਰੀਆਂ ਨਾਲ ਗਾਲੀ ਗਲੋਚ ਕਰਕੇ ਧਮਕੀ ਦਿੱਤੀ ਕਿ ਜੇਕਰ ਕੋਈ ਉਨ੍ਹਾਂ ਦੇ ਨੇੜੇ ਆਇਆ ਤਾਂ ਬਹੁਤ ਧਮਾਕੇ ਹੋਣਗੇ ਅਤੇ ਸਭ ਨੂੰ ਜਾਨੋ ਮਾਰ ਦਿੱਤਾ ਜਾਵੇਗਾ।ਔਲਖ ਨੇ ਹੋਰ ਦੱਸਿਆ ਕਿ ਇਸੇ ਸਮੇਂ ਗੁਰਦੁਆਰਾ ਸਾਹਿਬ ਦੇ ਰਿਹਾਇਸ਼ੀ ਕੁਆਰਟਰਾਂ ਵਿੱਚ ਅੰਦਰੋਂ ਇਕ ਫਾਇਰ ਦੀ ਅਵਾਜ਼ ਆਈ ਅਤੇ ਚੀਕਾਂ ਸੁਣਾਈ ਦੇਣ ਲੱਗੀਆਂ ਤਾਂ ਪੁਲਿਸ ਨੇ ਬਹੁਤ ਹੀ ਸਮਝਦਾਰੀ ਅਤੇ ਪੇਸ਼ੇਵਰ ਢੰਗ ਨਾਲ ਕਾਰਵਾਈ ਕੀਤੀ ਤਾਂ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਬਹਾਲ ਰਹੇ ਅਤੇ ਮਰਿਆਦਾ ਦੀ ਵੀ ਉਲੰਘਣਾ ਨਾ ਹੋਵੇ।
               ਆਈ.ਜੀ ਔਲਖ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਨੇ ਪੁਲਿਸ ਉਪਰ ਵੀ ਤਲਵਾਰਾਂ ਤੇ ਨੇਜ਼ਿਆਂ ਨਾਲ ਹਮਲਾ ਕਰ ਦਿੱਤਾ।ਜਿਸ ਕਰਕੇ ਐਸ.ਐਸ.ਪੀ ਸਿੱਧੂ ਦੇ ਹੱਥ `ਤੇ ਵੀ ਸੱਟ ਵੱਜੀ ਅਤੇ ਉਨ੍ਹਾਂ ਦੇ ਇੱਕ ਨਿੱਜੀ ਸੁਰੱਖਿਆ ਗਾਰਡ ਦੇ ਵੀ ਸੱਟਾਂ ਵੱਜਣ ਨਾਲ ਕੁੱਝ ਹੋਰ ਪੁਲਿਸ ਮੁਲਾਜ਼ਮ ਵੀ ਜਖ਼ਮੀ ਹੋਏ ਹਨ।ਜਦੋਂਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚੋਂ ਇੱਕ ਦੇ ਜੋ ਗੋਲੀ ਵੱਜੀ ਹੈ, ਉਸ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਗੋਲੀ ਹਮਲਾਵਾਰਾਂ ਵੱਲੋਂ ਚਲਾਈ ਗਈ ਸੀ।
ਇਸੇ ਦੌਰਾਨ ਆਈ.ਜੀ ਔਲਖ ਤੇ ਐਸ.ਐਸ.ਪੀ ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਥਾਨਕ ਨੁਮਾਇੰਦਿਆਂ ਨੂੰ ਬੁਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਚੱਲ ਰਹੇ ਅਖੰਡ ਪਾਠ ਦੀ ਮਰਿਆਦਾ ਬਹਾਲ ਰੱਖੀ ਅਤੇ ਦੁਧਾਰੂ ਪਸ਼ੂਆਂ ਅਤੇ ਘੋੜਿਆਂ ਦੀ ਦੇਖਭਾਲ ਦਾ ਜਿੰਮਾ ਪਿੰਡ ਦੀ ਪੰਚਾਇਤ ਨੂੰ ਸੌਂਪਿਆ ਹੈ।
                   ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਬਜ਼ੀ ਮੰਡੀ ਵਿਖੇ ਪੁੁਲਿਸ ਪਾਰਟੀ ਉਪਰ ਹਮਲੇ ਵਿੱਚ ਥਾਣਾ ਸਦਰ ਪਟਿਆਲਾ ਦੇ ਐਸ.ਐਚ.ਓ. ਇੰਸਪੈਕਟਰ ਬਿੱਕਰ ਸਿੰਘ ਦੀ ਖੱਬੀ ਬਾਂਹ, ਲੱਤ ਅਤੇ ਪਿੱਠ ਉਪਰ ਜਖ਼ਮ ਹਨ, ਏ.ਐਸ.ਆਈ. ਹਰਜੀਤ ਸਿੰਘ ਦਾ ਖੱਬਾ ਹੱਥ ਗੁੱਟ ਨਾਲੋਂ ਵੱਖ ਹੋਇਆ ਹੈ, ਜਿਸ ਨੂੰ ਕਿ ਪੀ.ਜੀ.ਆਈ ਇਲਾਜ਼ ਲਈ ਦਾਖਲ ਕਰਵਾਇਆ ਗਿਆ ਹੈ।ਏ.ਐਸ.ਆਈ ਰਾਜ ਸਿੰਘ ਦੀ ਖੱਬੀ ਲੱਤ `ਤੇ ਮਾਰੂ ਹਥਿਆਰ ਨਾਲ ਸੱਟ ਵੱਜੀ ਹੈ, ਏ.ਐਸ.ਆਈ ਰਘਬੀਰ ਸਿੰਘ ਦੇ ਸਰੀਰ `ਤੇ ਵੱਖ-ਵੱਖ ਥਾਵਾਂ ‘’ਤੇ ਫੱਟ ਹਨ ਜਦੋਂ ਕਿ ਮਾਰਕੀਟ ਕਮੇਟੀ ਪਟਿਆਲਾ ਦੇ ਆਕਸ਼ਨ ਰਿਕਾਰਡਰ ਯਾਦਵਿੰਦਰ ਸਿੰਘ ਦੇ ਵੀ ਕੁੱਝ ਸੱਟਾਂ ਵੱਜੀਆਂ ਹਨ।
                  ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪਟਿਆਲਾ ਪੁਲਿਸ ਕੋਰੋਨਾਵਾਇਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਲੱਗਣ ਦੇ ਸ਼ੁਰੂ ਤੋਂ ਹੀ ਬਹੁਤ ਇਹਤਿਆਤ ਵਰਤਦੇ ਹੋਏ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਵਿੱਚ ਜੁੱਟੀ ਹੋਈ ਹੈ ਪਰੰਤੂ ਅਜਿਹੇ ਗੁੰਡਾ ਅਨਸਰਾਂ ਨੂੰ ਉਨ੍ਹਾਂ ਦੀ ਸਖ਼ਤ ਚਿਤਾਵਨੀ ਹੈ ਕਿ ਪੁਲਿਸ ਜਿੱਥੇ ਲੋਕਾਂ ਦੀ ਮਦਦ ਕਰਨਾ ਜਾਣਦੀ ਹੈ, ਉਥੇ ਹੀ ਅਜਿਹੇ ਮਾੜੇ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਵੀ ਜਾਣਦੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਹੀ ਰਹਿ ਕੇ ਪੁਲਿਸ ਦਾ ਸਾਥ ਦੇਣ ਤਾਂ ਕਿ ਕਾਨੂੰਨ ਦੀ ਕਿਸੇ ਵੀ ਤਰ੍ਹਾਂ ਉਲੰਘਣਾ ਨਾ ਹੋਵੇ।
                    ਸਿੱਧੂ ਨੇ ਦੱਸਿਆ ਕਿ ਇਨ੍ਹਾਂ ਵਿਰੁੱਧ ਥਾਣਾ ਪਸਿਆਣਾ ਵਿਖੇ ਐਫ.ਆਈ.ਆਰ ਨੰਬਰ 45 ਮਿਤੀ 12 ਅਪ੍ਰੈਲ 2020, ਆਈ.ਪੀ.ਸੀ ਦੀਆਂ ਧਾਰਾਵਾਂ 188, 307, 353, 186, 269, 270, 148, 149 ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀਆਂ ਧਾਰਾਵਾਂ 51 (ਏ) (ਬੀ), 54, ਐਕਸਪਲੋਸਿਵ ਐਕਟ ਦੀ ਧਾਰਾ 3, 4, ਯੂ.ਏ.ਪੀ.ਏ ਐਕਟ 1967 ਦੀਆਂ ਧਾਰਾਵਾਂ 13, 16, 18, 20 ਅਤੇ ਆਰਮਜ ਐਕਟ ਦੀਆਂ ਧਾਰਾਵਾਂ 25, 54, 59 ਤਹਿਤ ਮਾਮਲਾ ਦਰਜ਼ ਕਰ ਲਿਆ ਗਿਆ ਹੈ।ਐਸ.ਐਸ.ਪੀ ਨੇ ਹੋਰ ਦੱਸਿਆ ਕਿ ਸਬਜ਼ੀ ਮੰਡੀ ਵਿਖੇ ਪੁਲਿਸ ਪਾਰਟੀ `ਤੇ ਹਮਲਾ ਕਰਨ ਸਬੰਧੀ ਥਾਣਾ ਸਦਰ ਪਟਿਆਲਾ ਵਿਖੇ ਐਫ.ਆਈ.ਆਰ ਨੰਬਰ 70 ਮਿਤੀ 12 ਅਪ੍ਰੈਲ 2020 ਆਈ.ਪੀ.ਸੀ ਦੀਆਂ ਧਾਰਵਾਂ 307, 323, 324, 326, 353, 186, 332, 335, 148, 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 51 ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

Check Also

ਐਡਵੋਕੇਟ ਧਾਮੀ ਵਲੋਂ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰੀ ਸਿੰਘਾਂ ਨਾਲ ਇਕੱਤਰਤਾ

ਅੰਮ੍ਰਿਤਸਰ, 13 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਲਹਿਰ ਨੂੰ …