ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਵਿਖੇ ਕੁੱਝ ਅਖੌਤੀ ਨਿਹੰਗ ਸਿੰਘਾਂ ਵੱਲੋਂ
ਪੁਲਿਸ ’ਤੇ ਕੀਤੇ ਹਮਲੇ ਦੀ ਨਿਖੇਧੀ ਕੀਤੀ ਹੈ।ਉਨ੍ਹਾਂ ਕਿਹਾ ਕਿ ਕਰਫਿਊ ਦੇ ਚੱਲਦਿਆਂ ਹਰ ਇੱਕ ਨੂੰ ਕਾਨੂੰਨ ਅਨੁਸਾਰ ਹੀ ਚੱਲਣਾ ਚਾਹੀਦਾ ਹੈ।ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਇਸ ਸਮੇਂ ਸਭ ਨੂੰ ਅਨੁਸ਼ਾਸਨ ਵਿਚ ਰਹਿਣਾ ਚਾਹੀਦਾ ਹੈ।ਲੌਂਗੋਵਾਲ ਨੇ ਕਿਹਾ ਕਿ ਉਹ ਇਸ ਸਬੰਧ ਵਿਚ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨਾਲ ਗੱਲ ਕਰਨਗੇ।
Punjab Post Daily Online Newspaper & Print Media