Tuesday, July 14, 2026

ਅਕਾਲੀ ਆਗੂ ਹਰੀ ਸਿੰਘ ਨੇ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਸੁੱਕਾ ਰਾਸ਼ਨ

ਧੂਰੀ, 12 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ/ ਦੀਪਕ ਗਰਗ) – ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਧੂਰੀ ਦੇ ਇੰਚਾਰਜ ਅਤੇ ਪ੍ਰੀਤ ਟਰੈਕਟਰਜ਼ ਨਾਭਾ ਦੇ PPNJ1204202005ਐਮ.ਡੀ ਹਰੀ ਸਿੰਘ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਹਲਕਾ ਧੂਰੀ ਦੇ ਕਰੀਬ ਪੰਜ ਹਜ਼ਾਰ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡ ਕੇ ਇੱਕ ਮਿਸਾਲ ਪੈਦਾ ਕੀਤੀ ਹੈ।ਅੱਜ ਧੂਰੀ ਵਿਖੇ ਵਾਰਡ ਪੱਧਰ ‘ਤੇ ਇੱਕ ਹਜ਼ਾਰ ਦੇ ਕਰੀਬ ਲੋੜਵੰਦ ਪਰਿਵਾਰਾਂ ਨੂੰ ਹੰਸ ਰਾਜ ਗਰਗ, ਭੁਪਿੰਦਰ ਪਾਲ ਮਿੱਠਾ, ਦਰਸ਼ਨ ਲੋਟੇ, ਗੋਨਾ ਜਵੰਧਾ, ਮਿੰਟੂ ਸ਼ਰਮਾਂ, ਰਾਜਵੀਰ ਲਸੋਈ ਅਤੇ ਮੇਵਾ ਸਿੰਘ ਆਦਿ ਸਹਿਯੋਗੀਆਂ ਦੀ ਮਦਦ ਨਾਲ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡਣ ਉਪਰੰਤ ਹਰੀ ਸਿੰਘ ਨੇ ਕਿਹਾ ਕਿ ਲਾਕਡਾਊਨ ‘ਚ ਪ੍ਰੀਤ ਗਰੁੱਪ ਵਲੋਂ ਲੋੜਵੰਦਾਂ ਦੀ ਮਦਦ ਜਾਰੀ ਰਹੇਗੀ।

Check Also

ਡੀ.ਏ.ਵੀ ਪਬਲਿਕ ਪ੍ਰਿੰਸੀਪਲ ਡਾ. ਸਰਵਪੱਲੀ ਰਾਧਾਕ੍ਰਿਸ਼ਨਨ ਨੈਸ਼ਨਲ ਪ੍ਰਿੰਸੀਪਲਜ਼ ਐਵਾਰਡ 2026 ਨਾਲ ਸਨਮਾਨਿਤ

ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਪ੍ਰਿੰਸੀਪਲ ਡਾ. ਪੱਲਵੀ …