Friday, October 9, 2026

ਜੰਡਿਆਲਾ ਪ੍ਰੈਸ ਕਲੱਬ ਨੇ ਨਾਕੇ ‘ਤੇ ਤੈਨਾਤ ਪੁਲਿਸ ਮੁਲਾਜ਼ਮਾਂ ਨੂੰ ਪਹੁੰਚਾਇਆ ਖਾਣ ਪੀਣ ਦਾ ਸਮਾਨ

ਜੰਡਿਆਲਾ ਗੁਰੂ, 12 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕਰੋਨਾ ਵਾਇਰਸ ਦੇ ਚੱਲਦਿਆਂ ਜੰਡਿਆਲਾ ਪੈ੍ਸ ਕਲੱਬ (ਰਜਿ) ਦੇ ਮੈਬਰਾਂ ਵਲੋਂ ਕਸਬੇ PPNJ1304202007ਵਿੱਚ ਕਰਫਿਊ ਦੀ ਪਾਲਣਾ ਲਈ ਲਗਾਏ ਗਏ ਨਾਕਿਆਂ ‘ਤੇ ਦਿਨ ਰਾਤ ਮੁਸਤੈਦੀ ਨਾਲ ਡਿਊਟੀ ਨਿਭਾਅ ਰਹੇ ਪੁਲਿਸ ਮੁਲਾਜ਼ਮਾਂ ਨੂੰ ਖਾਣ ਪੀਣ ਦਾ ਸਮਾਨ ਤੇ ਠੰਡਾ ਪਾਣੀ ਪਹੁੰਚਾਇਆ ਗਿਆ।
             ਕਲੱਬ ਦੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਕਰਫਿਊ ਦੌਰਾਨ ਕੁੱਝ ਸ਼ਰਾਰਤੀ ਅਨਸਰ ਬੇਵਜਾਹ ਘਰਾਂ ਤੋਂ ਬਾਹਰ ਨਿਕਲਣ ਤੋਂ ਬਾਜ਼ ਨਹੀਂ ਆ ਰਹੇ, ਜਿਸ ਕਰ ਕੇ ਪ੍ਰਸਾਸ਼ਨ ਨੂੰ ਦਿਨ ਰਾਤ ਕਰੜੀ ਮਿਹਨਤ ਕਰਨੀ ਪੈ ਰਹੀ ਹੈ।ਉਹਨਾਂ ਨੇ ਇਸ ਮੁਸ਼ਕਿਲ ਘੜੀ ਆਪਣੇ ਪਰਿਵਾਰ ਦੀ ਪਰਵਾਹ ਨਾ ਕਰਦੇ ਹੋਏ ਦਿਨ ਰਾਤ ਲੋਕਾਂ ਦੀ ਸੇਵਾ ਵਿਚ ਲੱਗੇ ਡਾਕਟਰਥ, ਨਰਸਾਂ ਤੇ ਸਫ਼ਾਈ ਕਰਮੀਆਂ ਦਾ ਵੀ ਦਿਲੋਂ ਧੰਨਵਾਦ ਕੀਤਾ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …