Saturday, June 27, 2026

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਤੋਂ ਪਹਿਲਾਂ ਸ਼ਰਧਾਲੂਆਂ ਦੀ ਹੋਵੇਗੀ ਪੂਰੀ ਸਕਰੀਨਿੰਗ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸਕਰੀਨਿੰਗ ਸੈਂਟਰ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਲਈ ਪੁੱਜਣ PPNJ1404202001ਵਾਲੀ ਸੰਗਤ ਨੂੰ ਪੂਰੀ ਸਕਰੀਨਿੰਗ ਤੋਂ ਬਾਅਦ ਹੀ ਸ਼੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਦਾਖਿਲ ਹੋਣ ਦੀ ਆਗਿਆ ਹੋਵੇਗੀ।ਅੰਮ੍ਰਿਤਸਰ ਤੋਂ ਸੰਸਦ ਮੈਂਬਰ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਭਾਵੇਂ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ‘ਤੇ ਧਾਰਮਿਕ ਸਥਾਨਾਂ ਅੰਦਰ ਸ਼ਰਧਾਲੂਆਂ ਦੇ ਦਾਖਲੇ ਨੂੰ ਰੋਕਣ ਦੀ ਅਪੀਲ ਕੀਤੀ ਗਈ ਸੀ।ਪਰ ਸ਼੍ਰੀ ਗੁਰੂ ਰਾਮਦਾਸ ਜੀ ਦੇ ਦਰਵਾਜੇ ਕਿਸੇ ਵੀ ਹਾਲਤ ਵਿੱਚ ਬੰਦ ਨਹੀਂ ਕੀਤੇ ਜਾ ਸਕਦੇ। ਇਸ ਲਈ ਸਿਹਤ ਮੰਤਰਾਲੇ ਦੀਆਂ ਹਦਾਇਤਾਂ ‘ਤੇ ਸ਼ਰਧਾਲੂਆਂ ਦੀ ਪੂਰੀ ਤਰਾਂ ਸਰੀਰਕ ਜਾਂਚ ਉਪਰੰਤ ਸ਼ਰਧਾਲੂ ਦਰਸ਼ਨ ਕਰ ਸਕਣਗੇ।ਸਕਰੀਨਿੰਗ ਦੌਰਾਨ ਕੋਰੋਨਾ ਵਾਇਰਸ ਦੇ ਲੱਛਣ ਵਾਲੇ ਸ਼ੱਕੀ ਵਿਅਕਤੀਆਂ ਨੂੰ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸਾਸ਼ਨ ਦੀ ਨਿਗਰਾਨੀ ਹੇਠ ਇਕਾਂਤਵਾਸ ਵਿੱਚ ਰੱਖਿਆ ਜਾਵੇਗਾ ਤੇ ਲੋੜ ਪੈਣ ਤੇ ਸ਼੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਲੋੜੀਂਦਾ ਇਲਾਜ ਕਰਵਾਇਆ ਜਾਵੇਗਾ।ਔਜਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਦਵਾਈ ਨਾਲੋਂ ਪ੍ਰਹੇਜ ਚੰਗਾ’ ਦੀ ਕਹਾਵਤ ਤੇ ਪਹਿਰਾ ਦੇਣ ਹੈ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਸ਼੍ਰੀ ਦਰਬਾਰ ਸਾਹਿਬ ਤੋਂ ਚੱਲਦੇ ਸਿੱਧੇ ਪ੍ਰਸਾਰਨ ਦਾ ਅਨੰਦ ਲੈਣ ਤੇ ਭੀੜ-ਭਾੜ ਵਾਲੇ ਸਥਾਨਾਂ ਤੋਂ ਦੂਰੀ ਬਣਾ ਕੇ ਰੱਖਣ।
                  ਇਸ ਸਮੇਂ ਡਾ: ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਰਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਕਮੇਟੀ, ਸੂਚਨਾ ਕੇਂਦਰ ਇੰਚਾਰਜ ਜਸਵਿੰਦਰ ਸਿੰਘ ਜੱਸੀ, ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਸਮੇਤ ਹੋਰ ਪ੍ਰਸਾਸ਼ਨਿਕ ਤੇ ਸ਼ੋ੍ਰਮਣੀ ਕਮੇਟੀ ਅਧਿਕਾਰੀ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …