ਫ਼ਰੀਦਕੋਟ, 14 ਅਪ੍ਰੈਲ – (ਪੰਜਾਬ ਪੋਸਟ ਬਿਊਰੋ) – ਫਰੀਦਕੋਟ ਦੇ ਹਰਿੰਦਰਾ ਨਗਰ ਦੇ ਵਸਨੀਕ ਅਤੇ ਜਿਲ੍ਹੇ ਦੇ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੇ ਘਰ ਅੱਜ
ਦੂਹਰੀਆਂ ਖੁਸ਼ੀਆਂ ਆਈਆਂ ਹਨ।ਕੱਲ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਉਕਤ ਮਰੀਜ਼ ਦੇ ਇਲਾਜ ਮਗਰੋਂ ਲਏ ਗਏ ਪਹਿਲੇ ਸੈਂਪਲ ਜਾਂਚ ਲਈ ਅੰਮਿਤਸਰ ਵਿਖੇ ਭੇਜੇ ਗਏ ਸਨ ਅਤੇ ਬੀਤੀ ਸ਼ਾਮ ਉਨ੍ਹਾਂ ਦੀ ਰਿਪੋਰਟ ਵੀ ਨੈਗਟਿਵ ਪ੍ਰਾਪਤ ਹੋਈ ਹੈ।ਸਿਵਲ ਸਰਜਨ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਹੁਣ ਮਰੀਜ਼ ਦੀ ਅਗਲੀ ਰਿਪੋਰਟ ਪੂਨੇ ਲੈਬਾਰਟਰੀ ਵਿਖੇ ਜਾਂਚ ਲਈ ਭੇਜੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਜ਼ਿਲ੍ਹੇ ਦੇ ਤਿੰਨੇ ਕਰੋਨਾ ਪਾਜਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ਠਾਕ ਅਤੇ ਤੰਦਰੁਸਤ ਹਨ ਤੇ ਉਨ੍ਹਾਂ ਦੇ ਇਲਾਜ ਦੌਰਾਨ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ।
ਬੀਤੀ ਰਾਤ ਹੀ ਇਥੋਂ ਦੇ ਡਾਕਟਰਾਂ ਦੀ ਟੀਮ ਵਲੋਂ ਸਿਵਲ ਹਸਪਤਾਲ ਵਿਖੇ ਇਸ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੀ ਪਤਨੀ ਜੋ ਕਿ ਗਰਭਵਤੀ ਸੀ ਅਤੇ ਉਸ ਦੀ ਕਰੋਨਾ ਰਿਪੋਰਟ ਵੀ ਨੈਗਟਿਵ ਆਈ ਸੀ ਦੀ ਡਲਿਵਰੀ ਪੂਰੀ ਸਫ਼ਲਤਾ ਨਾਲ ਕੀਤੀ ਗਈ ਅਤੇ ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ ।
ਫਰੀਦਕੋਟ ਦੇ ਐਸ.ਐਮ.ਓ ਡਾ: ਚੰਦਰ ਸ਼ੇਖਰ ਨੇ ਦੱਸਿਆ ਕਿ ਜੱਚਾ ਤੇ ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਮੈਡੀਕਲ ਸਟਾਫ ਵਲੋਂ ਉਨ੍ਹਾਂ ਨੂੰ ਆਪਣੀ ਨਿਗਰਾਨੀ ਅਤੇ ਦੇਖ ਰੇਖ ਅਧੀਨ ਰੱਖਿਆ ਗਿਆ ਹੈ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media