Thursday, June 25, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਗਾਏ ਸੈਨੇਟਾਈਜੇਸ਼ਨ ਟਨਲ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਾਣ ਵਾਲਾ ਹਰ ਵਿਅਕਤੀ ਹੁਣ ਸਾਰਾ ਸੈਨੇਟਾਈਜ ਕੀਤਾ ਜਾਵੇਗਾ।PPNJ1504202001ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਦੋ ਪ੍ਰਵੇਸ਼ ਦੁਆਰਾਂ ’ਤੇ ਸੈਨੇਟਾਈਜੇਸ਼ਨ ਟਨਲ ਲਗਾਈਆਂ ਗਈਆਂ ਹਨ।ਇੱਕ ਟਨਲ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਤੇ ਯੂਨੀਵਰਸਿਟੀ ਵੱਲਾ ਅਤੇ ਇੱਕ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਲਗਾਈ ਗਈ ਹੈ।ਆਰੰਭਤਾ ਸਮੇਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਬੇਸ਼ੱਕ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਤੋਂ ਹੀ ਹਰ ਇੱਕ ਦੇ ਹੱਥ ਸੈਨੇਟਾਈਜ਼ ਕਰਵਾਏ ਜਾ ਰਹੇ ਸਨ, ਪਰੰਤੂ ਹੁਣ ਟਨਲ ਲੱਗਣ ਨਾਲ ਸਭ ਨੂੰ ਸਾਰਾ ਸੈਨੇਟਾਈਜ਼ ਕੀਤਾ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇੱਕ ਟਨਲ ਘੰਟਾ ਘਰ ਬਾਹੀ ਅਤੇ ਦੂਜਾ ਸਰਾਵਾਂ ਵੱਲੇ ਪਾਸੇ ਲਗਾਇਆ ਗਿਆ ਹੈ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਸਫਾਈ ਸਟਾਫ ਨੂੰ ਘਰ ਲਈ ਸੈਨੇਟਾਈਜਰ, ਮਾਸਕ ਤੇ ਦਸਤਾਨੇ ਵੀ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਐਮ.ਪੀ ਗੁਰਜੀਤ ਸਿੰਘ ਔਜਲਾ, ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਸਕੱਤਰ ਮਨਜੀਤ ਸਿੰਘ ਬਾਠ, ਸੁਖਦੇਵ ਸਿੰਘ ਭੂਰਾਕੋਹਨਾਂ, ਪ੍ਰਤਾਪ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ, ਰਾਜਿੰਦਰ ਸਿੰਘ ਰੂਬੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਹੋਰ ਮੌਜੂਦ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …