Tuesday, June 23, 2026

ਵਿਸ਼ਵ ਆਗੂਆਂ ਵੱਲੋਂ ਖਾਲਸੇ ਦੇ ਪ੍ਰਗਟ ਦਿਵਸ ਮੌਕੇ ਸਿੱਖਾਂ ਨੂੰ ਸ਼ੁੱਭ ਕਾਮਨਾਵਾਂ ਦਾ ਭਰਵਾਂ ਸਵਾਗਤ

ਪੰਥ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਸਭ ਦਾ ਧੰਨਵਾਦ

ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਖਾਲਸੇ ਦੇ ਸਾਜ਼ਨਾ ਦਿਵਸ ਵਿਸਾਖੀ ਮੌਕੇ ਵੱਖ-SGPC Logoਵੱਖ ਦੇਸ਼ਾਂ ਦੇ ਆਗੂਆਂ ਵੱਲੋਂ ਆਪਣੇ ਵਧਾਈ ਸੰਦੇਸ਼ ਵਿੱਚ ਸਿੱਖਾਂ ਦੀ ਪ੍ਰਸ਼ੰਸਾ ਕਰਨ ’ਤੇ ਧੰਨਵਾਦ ਕੀਤਾ ਹੈ।
            ਦੱਸਣਯੋਗ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਯੂ.ਐਨ.ਓ ਦੇ ਅੰਡਰ ਸੈਕਟਰੀ ਐਡਮਾ ਡਿਆਂਗ, ਯੂ.ਕੇ ਤੋਂ ਪ੍ਰਿੰਸ ਚਾਰਲਸ ਆਦਿ ਨੇ ਵਿਸਾਖੀ ‘ਤੇ ਖਾਲਸਾ ਸਾਜ਼ਨਾ ਦਿਵਸ ‘ਤੇ ਸਿੱਖਾਂ ਨੂੰ ਸ਼ੁੱਭ ਕਾਮਨਾਵਾਂ ਭੇਜੀਆਂ ਹਨ।ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਸ਼ੁੱਧ ਪੰਜਾਬੀ ਸ਼ੈਲੀ ਵਿੱਚ ਬੁਲਾਈ ਫਤਹਿ ਖਾਸ ਚਰਚਾ ਵਿਚ ਹੈ।ਯੂ.ਐਨ.ਓ ਵੱਲੋਂ ਕਿਸੇ ਧਰਮ ਦੇ ਤਿਉਹਾਰ ਸਮੇਂ ਪਹਿਲੀ ਵਾਰ ਵਧਾਈ ਸੁਨੇਹੇ ਦੀ ਵੀ ਤਾਰੀਫ ਹੋ ਰਹੀ ਹੈ।
             ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਸ਼ਵ ਆਗੂਆਂ ਵੱਲੋਂ ਸਿੱਖਾਂ ਲਈ ਭਾਵਪੂਰਤ ਸ਼ਬਦਾਂ ਵਿਚ ਪ੍ਰਸ਼ੰਸਾ ਕਰਨੀ ਸਵਾਗਤਯੋਗ ਹੈ।ਉਨ੍ਹਾਂ ਕਿਹਾ ਕਿ ਇਹ ਸਿੱਖਾਂ ਵੱਲੋਂ ਗੁਰੂ ਮਾਰਗ ਅਨੁਸਾਰ ਚੱਲ ਕੇ ਬਣਾਈ ਪਛਾਣ ਦਾ ਨਤੀਜਾ ਹੈ।ਸਿੱਖ ਕੌਮ ਦੀ ਵਿਰਾਸਤ ਸਰਬੱਤ ਦਾ ਭਲਾ ਸਿਖਾਉਂਦੀ ਹੈ ਅਤੇ ਖਾਲਸਾ ਪੰਥ ਹਮੇਸ਼ਾਂ ਹੀ ਲੋੜਵੰਦਾਂ ਦੀ ਮੱਦਦ ਲਈ ਮੋਹਰੀ ਰਿਹਾ ਹੈ।ਵੱਖ-ਵੱਖ ਦੇਸ਼ਾਂ ਦੇ ਵੱਡੇ ਆਗੂਆਂ ਵੱਲੋਂ ਸਿੱਖਾਂ ਦੇ ਕੰਮਾਂ ਦੀ ਸ਼ਲਾਘਾ ਕਰਨੀ ਵੱਡੇ ਸਨਮਾਨ ਤੋਂ ਘੱਟ ਨਹੀਂ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਮੁੱਲਵਾਨ ਦੱਸਦਿਆਂ ਸਿੱਖਾਂ ਦੀਆਂ ਪ੍ਰਾਪਤੀਆਂ ਤੇ ਸੇਵਾਵਾਂ ਦੀ ਸ਼ਲਾਘਾ ਕਰਨੀ ਵੀ ਸਿੱਖਾਂ ਲਈ ਮਾਣ ਦਾ ਲਖਾਇਕ ਹੈ।
              ਯੂ.ਐਨ.ਓ ਵੱਲੋਂ ਆਪਣੇ ਚਾਰਟਰ ਵਿਚ ਗੁਰਬਾਣੀ ਦੀਆਂ ਦੋ ਪੰਕਤੀਆਂ ਸ਼ਾਮਲ ਕਰਨਾ ਵੀ ਸਿੱਖ ਕੌਮ ਲਈ ਮਾਣਮੱਤਾ ਪੰਨਾ ਹੈ।ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਹੈ ਜਦੋਂ ਯੂ.ਐਨ.ਓ ਦੇ ਅੰਡਰ ਸੈਕਟਰੀ ਜਨਰਲ ਐਡਮਾ ਡਿਆਂਗ ਵੱਲੋਂ ਸਿੱਖਾਂ ਨੂੰ ਸ਼ੁਭਕਾਮਨਾਵਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਸਭ ਦਾ ਧੰਨਵਾਦ ਕਰਦੀ ਹੈ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …