ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ
ਸਥਾਨਕ ਗੁਰਦੁਆਰਾ ਟਾਹਲੀ ਸਾਹਿਬ ਸੰਤੋਖਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ।ਕਰਫਿਊ ਕਾਰਨ ਬਿਲਕੁੱਲ ਸਾਦਾ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਆ।ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਪੰਜਵੇਂ ਪਾਤਸ਼ਾਹ ਵੱਲੋਂ ਮਨੁੱਖਤਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਰੂਪ ਵਿਚ ਦਿੱਤੀ ਦੇਣ ਅਨੁਸਾਰ ਜੀਵਨ ਜੀਣ ਦੀ ਅਪੀਲ ਕੀਤੀ। ਇਸ ਮੌਕੇ ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ, ਗੁਰੂ ਘਰ ਦੇ ਪ੍ਰੇਮੀ ਤਰਲੋਚਨ ਸਿੰਘ, ਮਨਜੀਤ ਸਿੰਘ ਮੰਗਾ, ਬਲਬੀਰ ਸਿੰਘ ਤੇ ਮਨਜੀਤ ਸਿੰਘ ਫੌਜੀ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media